ਰੂਪਨਗਰ, 12 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਕ ਨਸ਼ਾ ਪੀੜ੍ਹਤ ਨੌਜਵਾਨ ਨੂੰ ਪ੍ਰੇਰਿਤ ਕਰਕੇ ਨਸ਼ਾ ਛਡਾਉ ਕੇਂਦਰ ਵਿਚ ਇਲਾਜ ਕਰਵਾਉਣ ਭੇਜਣ ਲਈ ਚੌਂਕੀ ਇੰਚ. ਬੇਲਾ ਏ.ਐਸ.ਆਈ. ਸੰਜੀਵ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੀ ਹੈ ਜਿਸ ਤਹਿਤ ਨਸ਼ਾ ਕਰਨ ਦੀ ਆਦਤ ਤੋਂ ਪੀੜ੍ਹਤ ਨੌਜਵਾਨ ਅਤੇ ਹਰ ਵਰਗ ਦੀ ਉਮਰ ਵਾਲੇ ਮਰੀਜ਼ਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਛੱਡ ਕੇ ਨਸ਼ਾ ਛਡਾਉ ਕੇਂਦਰਾਂ ਅਤੇ ਓਟ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਨਸ਼ਾ ਛੱਡ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਦੇ ਨਸ਼ਾ ਛਡਾਉ ਕੇਂਦਰ ਵਿਚ ਕੀਤੇ ਗਏ ਦੌਰੇ ਦੌਰਾਨ ਇਲਾਜ ਕਰਵਾ ਰਹੇ ਨਸ਼ਾ ਪੀੜ੍ਹਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਨਸ਼ਾ ਕਰ ਰਿਹਾ ਸੀ ਪਰ ਜਦੋਂ ਉਸ ਨੂੰ ਏ.ਐਸ.ਆਈ. ਸੰਜੀਵ ਕੁਮਾਰ ਨੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਤਾਂ ਉਸ ਨੇ ਆਪਣੇ ਪਰਿਵਾਰ ਨਾਲ ਵਾਅਦਾ ਕਰਕੇ ਕੀ ਉਹ ਨਸ਼ਾ ਹੀਂ ਕਰੇਗਾ, ਆਪਣਾ ਇਲਾਜ ਸਰਕਾਰੀ ਨਸ਼ਾ ਛਡਾਉ ਕੇਂਦਰ ਤੋਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ।

हिंदी






