ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਤੇ ਸਰਕਾਰੀ ਹਸਪਤਾਲ ਸੀਤੋ ਗੁੰਨੋ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ

Sorry, this news is not available in your requested language. Please see here.

— ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਖੂਨਦਾਨ ਕਰਨ ਵਾਲਿਆਂ ਦੀ ਕੀਤੀ ਹੌਂਸਲਾ ਅਫਜਾਈ
— ਕੈਂਪ ਵਿੱਚ ਲਗਭਗ 45 ਯੂਨਿਟ ਖੂਨ ਇਕੱਤਰ ਹੋਇਆ- ਡਾ. ਨਵੀਨ ਮਿੱਤਲ

ਫਾਜ਼ਿਲਕਾ 17 ਅਕਤੂਬਰ 2023….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਖੂਨਦਾਨ ਕੈਂਪ ਲਗਾਏ ਗਏ ਹਨ। ਇਸੇ ਲੜੀ ਤਹਿਤ ਹੀ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਦੇ ਸਰਕਾਰੀ ਹਸਪਤਾਲ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸ਼ਾਮਲ ਹੋ ਕੇ ਸਭ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ।

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਖੂਨਦਾਨ ਕਰਨ ਵਾਲਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਖੂਨਦਾਨ ਇਕ ਪੁੰਨ ਦਾ ਕੰਮ ਹੈ ਅਤੇ ਇਸ ਤਰ੍ਹਾਂ ਦੇ ਪੁੰਨ ਦੇ ਕੰਮ ਤੋਂ ਕਦੇ ਵੀ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ ।

ਸੀਨੀਅਰ ਮੈਡੀਕਲ ਅਫਸਰ ਸੀਤੋ ਗੁੰਨੋ ਡਾ. ਨਵੀਨ ਮਿੱਤਲ ਨੇ ਦੱਸਿਆ ਕਿ ਅੱਜ ਦੇ ਇਸ ਖੂਨਦਾਨ ਕੈਂਪ ਵਿੱਚ ਲਗਭਗ 45 ਯੂਨਿਟ ਖੂਨ ਇਕੱਤਰ ਹੋਇਆ ਹੈ ਤੇ ਇਹ ਸ੍ਰੀ. ਬਾਲਾ ਜੀ ਸਮਾਜ ਸੇਵਾ ਸੰਘ ਵੱਲੋਂ ਇਕੱਤਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਵੱਧ ਚੜ੍ਹ ਕੇ ਖੂਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਦੇ ਸਾਡੇ ਸਰੀਰ ਨੂੰ ਬਹੁਤ ਫਾਇਦੇ ਹੁੰਦੇ ਹਨ ਅਤੇ ਸਰੀਰ ਵਿੱਚ ਨਵਾਂ ਖੂਨ ਬਣਦਾ ਹੈ ਤੇ ਖੂਨਦਾਨ ਕਰਨ ਵਾਲੇ ਵਿਅਕਤੀ ਜਲਦੀ ਕਿਸੇ ਵੀ ਬਿਮਾਰੀਆਂ ਦਾ ਸਿਕਾਰ ਨਹੀਂ ਹੁੰਦੇ।

ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਤੇ ਅੰਗਰੇਜ ਸਿੰਘ, ਸਰਕਲ ਪ੍ਰਧਾਨ ਬਲਜੀਤ ਸਿੰਘ, ਸ਼ਾਹਬਾਜ ਸਿੰਘ ਤੇ ਕੁਲਵਿੰਦਰ ਸਿੰਘ, ਸਰਪੰਚ ਪਿੰਡ ਸੁਖਚੈਨ ਮਨੋਜ ਗੋਦਾਰਾ ਅਤੇ ਸੀਨੀਅਰ ਆਗੂ ਆਪ ਧਰਮਵੀਰ ਗੋਦਾਰਾ ਸਮੇਤ ਸਿਹਤ ਵਿਭਾਗ ਤੋਂ ਬਲਾਕ ਮਾਸ ਮੀਡੀਆ ਇੰਚਾਰਜ ਸੁਨੀਲ ਟੰਡਲ ਅਤੇ ਸੁਖਜਿੰਦਰ ਸਿੰਘ ਵੀ ਹਾਜ਼ਰ ਸਨ।