ਰੂਪਨਗਰ ਵਿਧਾਨ ਸਭਾ ਹਲਕੇ ‘ਚ ਵੋਟ ਬਣਾਉਣ ਸੰਬੰਧੀ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਸਵੀਪ ਪੱਧਰ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ 

Sorry, this news is not available in your requested language. Please see here.

ਰੂਪਨਗਰ, 20 ਅਕਤੂਬਰ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟ ਬਣਾਉਣ ਸੰਬੰਧੀ ਸਵੀਪ ਪੱਧਰ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਸਵੀਪ ਨੋਡਲ ਅਫ਼ਸਰ ਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ 27 ਅਕਤੂਬਰ, 2023 ਤੋਂ 9 ਦਸੰਬਰ, 2023 ਤੱਕ ਵਿਸ਼ੇਸ਼ ਸਰਸਰੀ ਸੁਧਾਈ 2024 ਲਈ ਚੱਲਣ ਵਾਲੀ ਮੁਹਿੰਮ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਗਤੀਵਿਧੀਆਂ ਵੀ 17 ਅਕਤੂਬਰ ਤੋਂ ਸ਼ੁਰੂ ਕਰਕੇ 9 ਦਸੰਬਰ 2023 ਤੱਕ ਚਲਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਮੌਕੇ ਹਲਕਾ ਵਿਧਾਨ ਸਭਾ ਦੇ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੇ ਚਾਰਟ ਮੇਕਿੰਗ, ਮਹਿੰਦੀ ਲਗਾਉਣ, ਭਾਸ਼ਣ ਮੁਕਾਬਲੇ, ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਰਸਰੀ ਸੁਧਾਈ 2024 ਮੁਹਿੰਮ ਵਿੱਚ ਨਵੀਂ ਵੋਟ ਬਣਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ ਆਪਣੀ ਅਰਜ਼ੀ ਦਾਖ਼ਲ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਵੋਟ ਨੂੰ ਬਣਾਉਣ ਅਤੇ ਉਸ ਦੀ ਸਹੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ਕੇਵਲ ਨੌਜਵਾਨ ਹੀ ਨਹੀਂ, ਬਲਕਿ ਇਹ ਦੇਸ਼ ਦੇ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਚੋਣ ਪ੍ਰਕਿਰਿਆ ‘ਚ ਵੱਧ ਚੜ੍ਹ ਕੇ ਆਪਣੀ ਭਾਗੀਦਾਰੀ ਨਿਭਾਉਣ ਅਤੇ ਹਰੇਕ ਚੋਣ ਵਿੱਚ ਵੋਟ ਜ਼ਰੂਰ ਪਾਉਣ।