ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਤਹਿਤ 1 ਨਵੰਬਰ ਤੋਂ 7 ਨਵੰਬਰ ਤੱਕ ਮੁਹਿੰਮ ਦੀ ਸ਼ੁਰੂਆਤ : ਸਿਵਲ ਸਰਜਨ ਬਰਨਾਲਾ

Sorry, this news is not available in your requested language. Please see here.

— ਮੁਹਿੰਮ ਤਹਿਤ ਪ੍ਰਾਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਬਣਾਉਣ ਅਤੇ ਲੋਕਾਂ ਨੂੰ  ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਬਰਨਾਲਾ, 1 ਨਵੰਬਰ:

ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ  ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ‘ਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 1 ਨਵੰਬਰ ਤੋਂ 7 ਨਵੰਬਰ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸਬੰਧੀ ਹਫਤੇ  ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ , ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਕੀਤਾ ਗਿਆ। ਡਾ. ਔਲਖ ਨੇ ਦੱਸਿਆ ਕਿ ਇਸ ਸਾਲ ਦਿਵਸ ਨੂੰ “ ਪ੍ਰਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਕਰਨਾ “ ਵਿਸ਼ੇ ਅਧੀਨ ਮਨਾਇਆ ਜਾ ਰਿਹਾ ਹੈ। ਵਿਸ਼ੇਸ਼ ਮੁਹਿੰਮ ਦੌਰਾਨ ਤੰਬਾਕੂ ਦੇ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਦੀ ਆਦਤ ਨੂੰ ਛਡਵਾਉਣ ਵਿੱਚ ਮਦਦ ਕਰਨ ਦੀ ਸਹੁੰ ਚੁਕਵਾਈ ਗਈ।

ਸੁਰਿੰਦਰ ਸਿੰਘ ਅਤੇ ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਕੂਲ, ਕਾਲਜ , ਸਿਹਤ ਸੰਸਥਾਵਾਂ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ । ਤੰਬਾਕੂ ਪਦਾਰਥਾਂ ਦੇ ਸੇਵਨ ਬਹੁਤ ਹੀ ਖਤਰਨਾਕ ਹੈ ਇਸ ਨਾਲ ਕੈਂਸਰ,ਟੀਬੀ, ਸਾਹ ਦੀਆਂ ਬਿਮਾਰੀਆਂ,ਬਲੱਡ ਪ੍ਰੈਸ਼ਰ ਅਤੇ ਹੋਰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲੱਗ ਜਾਂਦੀਆਂ ਹਨ। ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ। ਡਾ. ਵੰਦਨਾ ਭਾਂਵਰੀ  ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਦੰਦਾਂ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਸਮੇਂ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ  ਵੱਲੋਂ ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪ੍ਰੈਸ ਕਵਰੇਜ ਰਾਹੀਂ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।