ਹੁਣ ਤੱਕ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ 1802 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ: ਧੀਮਾਨ

Rajesh Dhiman
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਰਮੈਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ

Sorry, this news is not available in your requested language. Please see here.

— ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 899023 ਮੀਟਰਿਕ ਟਨ ਝੋਨੇ ਦੀ ਆਮਦ; 897119 ਮੀਟਰਿਕ ਟਨ ਦੀ ਖ਼ਰੀਦ

— ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਕਿਸਾਨ

ਫਿਰੋਜ਼ਪੁਰ, 06 ਨਵੰਬਰ 2023 :

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 899023 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 897119 ਮੀਟਰਿਕ ਟਨ (99.79 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚੋਂ 717414 ਮੀਟਰਿਕ ਟਨ (88 ਫੀਸਦੀ) ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 1802.44 ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 335096 ਮੀਟਰਿਕ ਟਨ, ਮਾਰਕਫੈੱਡ ਵੱਲੋਂ 235264 ਮੀਟਰਿਕ ਟਨ, ਪਨਸਪ ਵੱਲੋਂ 201661 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 119975 ਮੀਟਰਿਕ ਟਨ ਅਤੇ ਪ੍ਰਾਈਵੇਟ ਟ੍ਰੇਡਰਜ਼ ਵਲੋਂ 5123 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਇਸ ਦੇ ਬਹੁਤ ਮਾੜੇ ਪ੍ਰਭਾਵ ਪੈਂਦੇ ਹਨ। ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਇਸ ਨਾਲ ਕਿਸਾਨ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ।