— ਸਹਾਇਕ ਕਮਿਸ਼ਨਰ ਰੂਪਨਗਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਹੋਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ
ਰੂਪਨਗਰ, 7 ਨਵੰਬਰ:
7 ਦਸੰਬਰ ਨੂੰ ਮਨਾਏ ਜਾਣ ਵਾਲੇ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਅਤੇ ਜਾਗੂਰਕ ਕਰਨ ਹਿੱਤ ਇੱਕ 07 ਨਵੰਬਰ ਤੋਂ 07 ਦਸੰਬਰ ਤੱਕ ਸਾਈਕਲ ਰੈਲੀ ਕੱਢੀ ਜਾ ਰਹੀ ਹੈ, ਜਿਸਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੋੜਾਮਾਜਰਾ ਨੇ ਚੰਡੀਗੜ੍ਹ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਅੱਜ ਇਸ ਰੈਲੀ ਦਾ ਰੂਪਨਗਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਪਹੁੰਚਣ ‘ਤੇ ਸਹਾਇਕ ਕਮਿਸ਼ਨਰ ਰੂਪਨਗਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਲੰਟੀਅਰਾਂ ਦੇ ਫੁੱਲਾਂ ਦੇ ਹਾਰ ਪਾ ਕੇ ਇਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਰੂਪਨਗਰ ਸ.ਅਰਵਿੰਦਰਪਾਲ ਸਿੰਘ ਸੋਮਲ ਨੇ ਕਿਹਾ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 07 ਦਸੰਬਰ 2023 ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਰੂਪਨਗਰ ਵਿਖੇ ਇਸ ਰੈਲੀ ਦਾ ਪਹਿਲਾ ਪੜ੍ਹਾਅ ਹੈ, ਅਤੇ 8 ਨਵੰਬਰ ਨੂੰ ਇਹ ਰੈਲੀ ਰੂਪਨਗਰ ਦੀ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਲਈ ਰਵਾਨਾ ਕਰ ਦਿੱਤੀ ਜਾਵੇਗੀ, ਇਸੇ ਤਰ੍ਹਾਂ ਇਹ ਰੈਲੀ ਮਹੀਨਾ ਭਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚੋਂ ਦੀ ਹੁੰਦੀ ਹੋਈ 7 ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੁੱਜੇਗੀ ਜਿੱਥੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਇਸ ਰੈਲੀ ਦਾ ਸਵਾਗਤ ਕਰਨਗੇ।
ਇਸ ਮੌਕੇ ਸਹਾਇਕ ਕਮਿਸ਼ਨਰ ਰੂਪਨਗਰ ਸ.ਅਰਵਿੰਦਰਪਾਲ ਸਿੰਘ ਸੋਮਲ ਨੇ ਵੱਲੋਂ ਜ਼ਿਲ੍ਹੇ ਦੇ ਜਰੂਰਤਮੰਦ ਅਤੇ ਗਰੀਬੀ ਰੇਖਾ ਤੋਂ ਹੇਠਲੇ ਨਾਨ-ਪੈਨਸ਼ਨਰ ਸਾਬਕਾ ਫੌਜੀਆ ਅਤੇ ਇਨ੍ਹਾਂ ਦੀਆਂ ਵਿਧਵਾਵਾਂ ਨੂੰ ਪੈਂਤੀ ਹਜਾਰ ਦੇ ਚੈੱਕ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਸੁਕਾਅਰਡਨ ਲੀਡਰ ਹਾਕਮ ਸਿੰਘ ਰਾਹੀ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ), ਕੈਪਟਨ ਹਰਪਾਲ ਸਿੰਘ, ਸਮੂਹ ਸਟਾਫ਼ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਹਾਜਰ ਸਨ।

English






