ਫਾਜਿਲ਼ਕਾ, 4 ਦਸੰਬਰ:
ਮੁੱਖ ਚੋਣ ਕਮਿਸ਼ਨ ਪੰਜਾਬ ਵੱਲੋਂ ਭੇਜੀ ਗਈ ਭਾਰਤੀ ਚੋਣ ਕਮਿਸ਼ਨ ਦੀ ਪ੍ਰਚਾਰ ਵੈਨ ਨੂੰ ਫਾਜਿ਼ਲਕਾ ਦੇ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅੱਜ ਇੱਥੋਂ ਜਿ਼ਲ੍ਹੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਜਾਰੀ ਹੈ। ਇਸ ਲਈ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਤੁਰੰਤ ਆਪਣੀ ਵੋਟ ਬਣਵਾ ਲਵੇ। ਇਸਤੋਂ ਬਿਨ੍ਹਾਂ ਨਾਂਅ ਦਰੁਸਤੀ, ਪਤੇ ਵਿਚ ਤਬਦੀਲੀ ਜਾਂ ਅਧਾਰ ਲਿੰਕ ਵੀ ਕਰਵਾਇਆ ਜਾ ਸਕਦਾ ਹੈ। ਇਸ ਲਈ ਆਪਣੇ ਬੀਐਲਓ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਚੋਣ ਸਮੇਂ ਆਪਣੇ ਵੋਟ ਅਧਿਕਾਰ ਦਾ ਬਿਨ੍ਹਾਂ ਕਿਸੇ ਡਰ ਭੈਅ ਦੇ ਇਸਤੇਮਾਲ ਕਰਨਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸਤੋਂ ਬਿਨ੍ਹਾਂ ਆਨਲਾਈਨ ਪੋਰਟਲ ਤੇ ਵੀ ਨਵੀਂ ਵੋਟ ਬਣਾਉਣ ਲਈ ਅਪਲਾਈ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਬਲਵਿੰਦਰ ਸਿੰਘ, ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਅਤੇ ਕਾਨੂੰਗੋ ਰਵੀ ਕੁਮਾਰ ਵੀ ਹਾਜਰ ਸਨ।

English






