ਪ੍ਰਧਾਨ ਮੰਤਰੀ ਨੇ ਸ਼੍ਰੀ ਰੇਵੰਤ ਰੈੱਡੀ ਗਾਰੂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ

Narendra Modi
Narendra Modi
Chandigarh: 07 DEC 2023  

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰੇਵੰਤ ਰੈੱਡੀ ਗਾਰੂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਤੇਲੰਗਾਨਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਰੇਵੰਤ ਰੈੱਡੀ ਗਾਰੂ ਨੂੰ ਵਧਾਈਆਂ। ਮੈਂ ਰਾਜ ਦੀ ਪ੍ਰਗਤੀ ਅਤੇ ਉਸ ਦੇ ਨਾਗਰਿਕਾਂ ਦੇ ਕਲਿਆਣ ਵਾਸਤੇ ਹਰ ਸੰਭਵ ਸਮਰਥਨ ਦਾ ਭਰੋਸਾ ਦਿੰਦਾ ਹਾਂ।”