ਮਾਤ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਚਾਰ ਚਰਚਾ

ਰੂਪਨਗਰ, 22 ਜਨਵਰੀ
ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਹਰਕੀਰਤ ਸਿੰਘ ਵੱਲੋਂ ਮਾਤ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਅਤੇ ਦੁਕਾਨਾਂ, ਵਪਾਰਕ ਅਦਾਰਿਆਂ, ਪ੍ਰਾਈਵੇਟ ਸਕੂਲਾਂ ਆਦਿ ਦੇ ਨਾਂ ਸਭ ਤੋਂ ਉੱਪਰ ਮਾਤ ਭਾਸ਼ਾ ਪੰਜਾਬੀ ਵਿੱਚ ਲਿਖਣ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਹਰਕੀਰਤ ਸਿੰਘ ਨੇ ਦੱਸਿਆ ਕਿ ਕਿਰਤ ਵਿਭਾਗ ਦੇ ਐਕਟ ‘ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023’ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲੀ ਵਾਰ 1000 ਰੁਪਏ ਅਤੇ ਦੂਸਰੀ ਵਾਰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਇਸ ਐਕਟ ਦੀਆਂ ਕਾਪੀਆਂ ਸੌਂਪੀਆਂ ਗਈਆਂ ਅਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸਹਿਮਤੀ ਪ੍ਰਗਟਾਈ ਗਈ।
ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਜਿਵੇ ਕਾਰਜਸਾਧਕ ਅਫ਼ਸਰ ਰੂਪਨਗਰ, ਲੇਖਾਕਾਰ (ਨਗਰ ਕੌਂਸਲ ਦਫ਼ਤਰ) ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰੂਪਨਗਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰੂਪਨਗਰ ਆਦਿ ਨੇ ਭਾਗ ਲਿਆ।