ਪ੍ਰਧਾਨ ਮੰਤਰੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Raising Day
Raising Day

Chandigarh: 01 FEB 2024 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤੀ ਤਟ ਰੱਖਿਅਕ ਬਲ (@indiacoastguard) ਦੇ 48ਵੇਂ ਸਥਾਪਨਾ ਦਿਵਸ ‘ਤੇ, ਮੈਂ ਉਨ੍ਹਾਂ ਦੇ ਸਾਰੇ ਕਰਮੀਆਂ ਅਤੇ ਸਟਾਫ਼ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੰਦਾ ਹਾਂ। ਸਮੁੰਦਰੀ ਸੁਰੱਖਿਆ, ਰਾਸ਼ਟਰੀ ਸੁਰੱਖਿਆ ਅਤੇ ਵਾਤਾਵਰਣ ਦੀ ਦੇਖਭਾਲ਼ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਅਦੁੱਤੀ ਹੈ। ਭਾਰਤ ਉਨ੍ਹਾਂ ਦੀ ਅਟੁੱਟ ਚੌਕਸੀ ਅਤੇ ਸੇਵਾ ਦੇ ਲਈ ਉਨ੍ਹਾਂ ਨੂੰ ਸਲਾਮ ਕਰਦਾ ਹੈ।”