ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ

cracker factory
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ(PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Chandigarh: 06 FEB 2024 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ(PMNRF) ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਭੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।

ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”