ਰੂਪਨਗਰ, 16 ਫਰਵਰੀ 2024
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਜ਼ਿਲ੍ਹੇ ਵਿੱਚ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ। ਇਸ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਰੋਡ ਐਕਸੀਡੈਂਟਾਂ ਨੂੰ ਘੱਟ ਕਰਨ ਅਤੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘੱਟ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ ਆਰ.ਟੀ.ਏ. ਰੂਪਨਗਰ ਸ਼੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਆਮ ਲੋਕਾਂ ਨੂੰ ਡੀ. ਐਸ.ਪੀ. ਟਰੈਫਿਕ ਰੂਪਨਗਰ ਸ. ਮਨਵੀਰ ਸਿੰਘ ਬਾਜਵਾ ਤੇ ਉਨ੍ਹਾਂ ਦੀ ਟੀਮ ਵੱਲੋਂ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।
ਸ਼੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਮੈਡੀਕਲ ਕੈਂਪ ਲਗਵਾਏ ਗਏ ਅਤੇ ਨਾਲ ਹੀ ਸਰਕਾਰੀ ਕਾਲਜ (ਆਈ.ਟੀ.ਆਈ) ਰੂਪਨਗਰ ਵਿਖੇ ਰੋਡ ਸੇਫਟੀ ਸਬੰਧੀ ਸੈਮੀਨਾਰ ਵੀ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟਰੈਫਿਕ ਐਜੂਕੇਸ਼ਨ ਸੈੱਲ ਰੂਪਨਗਰ ਅਤੇ ਜ਼ਿਲ੍ਹਾ ਟਰੈਫਿਕ ਰੂਪਨਗਰ ਵੱਲੋਂ ਵੱਖ-ਵੱਖ ਪਬਲਿਕ ਸਥਾਨਾ ਤੇ ਕੁੱਲ 75 ਸੈਮੀਨਾਰ ਲਗਾਕੇ ਵਹੀਕਲਾਂ ਤੇ ਰੈਲੈਕਟਰ ਲਗਾਕੇ ਅਤੇ ਰੋਟਰੀ ਕਲੱਬ ਰੂਪਨਗਰ ਦੀ ਮਦਦ ਨਾਲ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੈਡੀਕਲ ਕੈਂਪ ਲਗਾਕੇ ਥ੍ਰੀ ਵੀਲਰ, ਬੱਸਾਂ, ਟਰੱਕਾਂ ਦੇ ਡਰਾਈਵਰਾਂ ਦੀਆਂ ਅੱਖਾਂ ਦੇ ਚੈੱਕਅਪ, ਸੂਗਰ ਅਤੇ ਬੀ.ਪੀ. ਟੈਸਟ ਕੀਤੇ ਗਏ। ਇਸੇ ਤਰ੍ਹਾ ਲਗਭਗ 700 ਵਿਅਕਤੀਆਂ ਦੇ ਟੈਸਟ ਕਰਵਾਏ ਗਏ ਅਤੇ ਲੋਕਾਂ ਨੂੰ ਨਸ਼ੇ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਗਿਆ।
ਆਰ.ਟੀ.ਏ. ਰੂਪਨਗਰ ਨੇ ਅੱਗੇ ਦੱਸਿਆ ਸਿਵਲ ਸਰਜਨ ਰੂਪਨਗਰ ਡਾ. ਮਨੂੰ ਵਿੱਜ ਵੱਲੋਂ ਜ਼ਿਲ੍ਹੇ ਵਿੱਚ ਰੋਡ ਸੇਫਟੀ ਮਹੀਨੇ ਦੇ ਤਹਿਤ ਕੁੱਲ 19 ਮੈਡੀਕਲ ਕੈਂਪ ਲਗਾਏ ਗਏ ਜਿਸ ਵਿੱਚ ਕੁੱਲ 428 ਡਰਾਇਵਰਾਂ ਤੇ ਕੰਡਕਟਰਾਂ ਦੀਆਂ ਅੱਖਾ ਦੀ ਜਾਂਚ ਕੀਤੀ ਗਈ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਵੱਲੋਂ ਵੀ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।

English






