ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ

Bhagwant Mann(2)
ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ

ਚੰਡੀਗੜ੍ਹ, 9 ਜੂਨ 2024

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ  ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।