ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Sorry, this news is not available in your requested language. Please see here.

ਬਰਨਾਲਾ, 30 ਨਵੰਬਰ 2024
ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਮਿਸ ਲਵਲੀਨ ਕੌਰ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ—ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ ਇਸ ਤੋਂ ਇਲਾਵਾ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।