ਮੈਂਬਰ ਪਾਰਲੀਮੈਂਟ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਵੱਖ-ਵੱਖ ਸਰਕਾਰੀ ਸਕੀਮਾਂ ਦੀ ਕੀਤੀ ਸਮੀਖਿਆ, ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ

Sorry, this news is not available in your requested language. Please see here.

ਕਿਹਾ, ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ

ਫਾਜ਼ਿਲਕਾ, 20 ਫਰਵਰੀ 2025

ਮੈਂਬਰ ਪਾਰਲੀਮੈਂਟ ਸ. ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।

ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ, ਸਾਬਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।
ਸ. ਸ਼ੇਰ ਸਿੰਘ ਘੁਬਾਇਆ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਵਿਜਿਟ ਕਰਕੇ ਸਕੀਮਾਂ ਬਾਰੇ ਜਾਗਰੂਕਤਾ ਲਿਆਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਿਹਤ, ਮੰਡੀ ਬੋਰਡ, ਨਗਰ ਕੌਂਸਲ, ਪੈਨਸ਼ਨ ਵਿਭਾਗ, ਪ੍ਰੋਗਰਾਮ ਦਫਤਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਮਨਰੇਗਾ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।