ਨਸ਼ਾ ਮੁਕਤੀ ਯਾਤਰਾ” ਕੋਈ ਸਿਆਸੀ ਯਾਤਰਾ ਨਹੀ ,ਇਕ ਸਮਾਜਿਕ ਸੰਕਲਪ ਹੈ-ਵਿਧਾਇਕ ਡਾ. ਚਰਨਜੀਤ ਸਿੰਘ

Sorry, this news is not available in your requested language. Please see here.

ਸ੍ਰੀ ਚਮਕੌਰ ਸਾਹਿਬ, 31 ਮਈ 2025
ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਭਗਵਾਨਪੁਰਾ (ਬ੍ਰਾਹਮਣ ਮਾਜਰਾ, ਕਾਕਰੋਂ), ਕਲਾਲ ਮਾਜਰਾ (ਕਿਸ਼ਨਪੁਰਾ, ਚੈੜੀਆਂ) ਅਤੇ ਅਟੱਲਗੜ੍ਹ (ਸੰਤਪੁਰ ਚੁਪਕੀ) ਵਿਖੇ ਨਸ਼ਾ ਮੁਕਤੀ ਯਾਤਰਾ ਰੈਲੀ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਬਲਕਿ ਇਕ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਣੇ ਪਿੰਡ, ਸ਼ਹਿਰ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਆਪਣੇ ਸੰਬੋਧਨ ਵਿੱਚ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਨਸ਼ਾ ਮੁਕਤੀ ਯਾਤਰਾ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਨਸ਼ਾ ਇਕ ਗੰਭੀਰ ਬਿਮਾਰੀ ਹੈ ਜੋ ਸਾਡੇ ਨੌਜ਼ਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਬਿਮਾਰੀ ਤੋਂ ਛੁਟਕਾਰਾ ਤਾਂ ਹੀ ਮਿਲ ਸਕਦਾ ਹੈ ਜੇਕਰ ਅਸੀ ਸਾਰੇ ਸੂਬਾ ਵਾਸੀ ਇਕਜੁੱਟ ਹੋ ਕੇ ਨਸ਼ਿਆਂ ਦਾ ਡਟਕੇ ਮੁਕਾਬਲਾ ਕਰੀਏ।
ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।
ਇਸ ਮੌਕੇ ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਜਗਤਾਰ ਸਿੰਘ ਘੜੂੰਆਂ, ਪੀਏ ਸ਼੍ਰੀ ਚੰਦ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।