ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਪੰਜਾਬ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਰਕਾਰ ਵਲੋਂ ਸ਼ੁਰੂ ਕੀਤਾ ਜਾਵੇਗਾ “ਮਿਸ਼ਨ ਰੈੱਡ ਸਕਾਈ”-ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਜਨਵਰੀ :
ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ ‘ਮਿਸ਼ਨ ਰੈੱਡ ਸਕਾਈ’ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ, ਨੇ ਦੱਸਿਆ ਕਿ ‘ਮਿਸ਼ਨ ਰੈੱਡ ਸਕਾਈ’ ਦਾ ਮੁੱਖ ਮੰਤਵ ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਹੁਨਰ ਸਿਖਲਾਈ ਰਾਹੀਂ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ ਤਾਂ ਜੋ ਉਹ ਇਲਾਜ ਉਪਰੰਤ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ।
ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਵਿਅਕਤੀ ਆਪਣਾ ਕੰਮ-ਧੰਦਾ ਕਰਨ ਦੇ ਚਾਹਵਾਨ ਹਨ, ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਵੈ-ਰੋਜ਼ਗਾਰ ਵਿੱਚ ਸਹਾਇਤਾ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੋਡਲ ਅਫਸਰ ਹੋਣਗੇ ਅਤੇ ਮਿਸ਼ਨ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦਾ ਜਲਦ ਹੀ ਗਠਨ ਕੀਤਾ ਜਾਵੇਗਾ।