ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਨਿਸ਼ਕਾਮ ਟਿਫਨ ਸੇਵਾ ਦਾ ਸ਼ੁੱਭ ਆਰੰਭ

Sorry, this news is not available in your requested language. Please see here.

ਨਵਾਂਸ਼ਹਿਰ ਵਿਖੇ ਬੇਸਹਾਰਾ ਬਜ਼ੁਰਗਾਂ ਅਤੇ ਨਿਆਸਰੇ ਦਿਵਿਆਂਗ ਵਿਅਕਤੀਆਂ ਲਈ ਸ਼ਲਾਘਾਯੋਗ ਉਪਰਾਲਾ
ਨਵਾਂਸ਼ਹਿਰ, 28 ਅਪ੍ਰੈਲ :
ਨਵਾਂਸ਼ਹਿਰ ਵਿਖੇ ਅੱਜ ਬੇਸਹਾਰਾ ਬਜ਼ੁਰਗਾਂ ਅਤੇ ਨਿਆਸਰੇ ਦਿਵਿਆਂਗਜਨ ਲਈ ਨਿਸ਼ਕਾਮ ਟਿਫਨ ਸੇਵਾ ‘ਗੁਰੂ ਕੀ ਰਸੋਈ’ ਦਾ ਸ਼ੁੱਭ ਆਰੰਭ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ ਅਤੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਸਬੀਰ ਸਿੰਘ ਮਹਿੰਦੀਰੱਤਾ ਉਨਾਂ ਦੇ ਨਾਲ ਸਨ। ਇਸ ਦੌਰਾਨ ਜ਼ਿਲਾ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਬੇਸਹਾਰਾ, ਨਿਆਸਰਿਆਂ ਅਤੇ ਦਿਵਿਆਂਗ ਲੋੜਵੰਦ ਵਿਅਕਤੀਆਂ ਲਈ ਕੀਤੀ ਜਾ ਰਹੀ ਮੁਫ਼ਤ ਟਿਫਨ ਸੇਵਾ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਇਸ ਸੇਵਾ ਦੇ ਦਾਇਰੇ ਨੂੰ ਹੋਰ ਵਧਾਇਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ ਮਹਾਮਾਰੀ ਨਾਲ ਜੂਝ ਰਹੇ ਦੇਸ਼ ਦੇ ਮੋਢੇ ਨਾਲ ਮੋਂਢਾ ਲਗਾ ਕੇ ਅਤੇ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਸਵੈ ਸੇਵੀ ਸੰਸਥਾਵਾਂ ਨੂੰ ਵੱਧ-ਚੜ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਦੇਸ਼ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਕਸੀਜਨ ਅਤੇ ਪਲਾਜ਼ਮਾ ਦੀ ਸਪਲਾਈ ਇਸ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਸਮੱਸਿਆ ਦੇ ਹੱਲ ਲਈ ਵੀ ਯੋਗ ਕਦਮ ਚੁੱਕਣੇ ਚਾਹੀਦੇ ਹਨ।
ਇਸ ਮੌਕੇ ਪ੍ਰਬੰਧਕ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਗੁਰੂ ਕੀ ਰਸੋਈ ਟਿਫਨ ਸੇਵਾ ਗੁਰਜਿੰਦਰ ਸਿੰਘ ਕੈਨੇਡਾ, ਜਸਪਾਲ ਸਿੰਘ ਦਿੱਲੀ ਅਤੇ ਕੁਲਵੰਤ ਸਿੰਘ ਖੈਰੜ ਅੱਛਰਵਾਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਇਸ ਵੇਲੇ 25 ਦੇ ਕਰੀਬ ਟਿਫਨ ਲੋੜਵੰਦਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸੁਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਸੁਰਜੀਤ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਸੈਣੀ, ਰਾਜਨ ਅਰੋੜਾ, ਡੀ. ਐਸ. ਪੀ ਦੀਦਾਰ ਸਿੰਘ, ਜਗਜੀਤ ਸਿੰਘ ਬਾਟਾ, ਜਸਵਿੰਦਰ ਸਿੰਘ ਸੈਣੀ, ਗਿਆਨ ਚੰਦ, ਗੁਰਦੇਵ ਸਿੰਘ, ਭਾਈ ਮਨਜੀਤ ਸਿੰਘ, ਮਨਪ੍ਰੀਤ ਸਿੰਘ ਮਾਹਲ, ਸੁਖਵਿੰਦਰ ਸਿੰਘ ਥਾਂਦੀ, ਬਲਵੰਤ ਸਿੰਘ, ਅਮਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।