ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ `ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

Health Minister punjab

 

ਚੰਡੀਗੜ੍ਹ, 15 ਮਾਰਚ: 

 

ਸਿਵਲ ਹਸਪਤਾਲ, ਅੰਮ੍ਰਿਤਸਰ ਦੇ ਐਮਰਜੈਂਸੀ ਵਿਭਾਗ ਵਿਖੇ 14 ਮਾਰਚ ਨੂੰ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਈ.ਐਮ.ਓ. ਡਾ. ਭਵਨੀਤ ਸਿੰਘ ਨੂੰ ਗੋਲੀ ਲੱਗਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡੀ.ਜੀ.ਪੀ. ਪੰਜਾਬ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ।

 

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ ਜਿਸ ਲਈ ਉਨ੍ਹਾਂ ਵਲੋਂ ਡੀ.ਜੀ.ਪੀ. ਪੰਜਾਬ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਪੱਕੀ ਪੁਲਿਸ ਪੋਸਟ ਲਗਾਉਣ/ਸਕਿਉਰਟੀ ਸਟਾਫ ਲਗਾਉਣ/ ਪੈਟਰੋਲਿੰਗ ਨੂੰ ਵਧਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ ਜਿਸ ਉਪਰੰਤ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਸਟਾਫ ਦੀ ਸੁਰੱਖਿਆ ਲਈ ਇਕ ਸਬ ਇੰਸਪੈਕਟਰ ਸਮੇਤ 8 ਕਰਮਚਾਰੀਆਂ ਦੀ ਤੈਨਾਤੀ ਵੀ ਕਰ ਦਿੱਤੀ ਗਈ ਹੈ।

 

ਉਨ੍ਹਾਂ ਪੀ.ਸੀ.ਐਮ.ਐਸ ਸਪੈਸ਼ਲਿਸਟ ਡਾਕਟਰਾਂ ਦੀ ਐਸੋਸੀਏਸ਼ਨ ਨੂੰ ਭਰੋਸਾ ਦਵਾਉਂਦਿਆ ਕਿਹਾ ਕਿ ਸੂਬੇ ਦੇ ਬਾਕੀ ਸਿਵਲ ਹਸਪਤਾਲਾਂ ਵਿੱਚ ਵੀ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਲਈ ਕਿਹਾ ਗਿਆ ਹੈ ਅਤੇ ਜਲਦ ਹੀ ਸਿਵਲ ਹਸਪਤਾਲਾਂ ਵਿਚ ਸੁਰੱਖਿਆ ਦੇ ਪੱਕੇ ਤੌਰ ਦੇ ਪੁੱਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਡਾਕਟਰ, ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਬਿਨ੍ਹਾਂ ਕਿਸੇ ਦਬਾਅ ਤੋਂ ਆਪਣੀਆਂ ਸੇਵਾਵਾਂ ਮਰੀਜ਼ਾਂ ਨੂੰ ਮੁਹੱਈਆ ਕਰਵਾ ਸਕਣ।