ਕੋਵਿਡ-19 ਮਹਾਂਮਾਰੀ ਦੌਰਾਨ ਉਹ ਬੱਚੇ ਜਿਨਾਂ ਦੇ ਮਾਂ-ਬਾਪ ਹਸਪਤਾਲ ਦਾਖਲ ਹਨ, ਉਨਾਂ ਦੀ ਸੁਰੱਖਿਆ ਤੇ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

ਸੁਰੱਖਿਆ ਤੇ ਸਹਾਇਤਾ ਲੈਣ ਲਈ ਮੋਬਾਇਲ ਨੰਬਰ 98885-09150, 94647-54589 ਅਤੇ 62801-12699 ’ਤੇ ਕੀਤਾ ਜਾ ਸਕਦਾ ਹੈ ਸੰਪਰਕ

ਗੁਰਦਾਸਪੁਰ, 11 ਮਈ (   ) ਸ੍ਰੀ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਪ੍ਰਕੋਪ ਦੇ ਚੱਲਦੇ ਹੋਏ ਬਹੁਤ ਸਾਰੇ ਲੋਕ ਇਸ ਬਿਮਾਰੀ ਤੋ ਪ੍ਰਭਾਵਿਤ ਹੋ ਰਹੇ ਹਨ ਅਤੇ ਕਈ ਕੇਸਾਂ ਵਿਚ ਵੇਖਣ ਵਿਚ ਆਇਆ ਹੈ ਕਿ ਪਰਿਵਾਰ ਵਿਚ ਰਹਿ ਰਹੇ ਦੋਨੇਂ ਪਤੀ-ਪਤਨੀ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ ਅਤੇ ਹਸਪਤਾਲ ਵਿਖੇ ਦਾਖਲ ਹਨ ਅਤੇ ਘਰਾਂ ਵਿਚ ਉਨਾਂ ਦੇ ਛੋਟੇ ਬੱਚਿਆਂ ਦੀ ਦੇਖਭਾਲ ਕਰਨ ਲਈ ਕੋਈ ਵੀ ਨਹੀਂ ਹੈ, ਜਿਸ ਕਾਰਨ ਬੱਚਿਆ ਦੀ ਸੁਰੱਖਿਆ ਖਤਰੇ ਵਿਚ ਆ ਸਕਦੀ ਹੈ। ਜਿਸ ਦੇ ਚੱਲਦਿਆਂ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਕੁਝ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਅਜਿਹੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਜਿਲੇ ਵਿਚ ਇਕ ਚਿਲਡਰਨ ਹੋਮ ਗੁਰਦਾਸਪੁਰ ਦੀ ਸ਼ਨਾਖਤ ਕੀਤੀ ਗਈ ਹੈ, ਜਿਥੇ ਬੇਸਹਾਰਾ ਬੱਚਿਆਂ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨਾਂ ਦੱਸਿਆ ਕਿ ਆਮ ਲੋਕਾਂ ਦੀ ਜਾਣਕਾਰੀ ਲਈ ਕੁਝ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ , ਜਿਹੜੇ ਕਿ ਜ਼ਿਲੇ ਦੇ ਸਾਰੇ ਹਸਪਤਾਲਾਂ ਦੇ ਰਿਸ਼ੈਪਸ਼ਨ ਕਾਊਂਟਰਾਂ ਤੇ ਡਿਸਪਲੇਅ ਕੀਤੇ ਜਾ ਰਹੇ ਹਨ। ਜਿਲੇ ਵਿਚ ਜੇਕਰ ਕਿਸੇ ਵੀ ਵਿਅਕਤੀ ਨੂੰ ਬੱਚਿਆਂ ਦੀ ਸੁਰੱਖਿਆ ਸਬੰਧੀ ਸਹਾਇਤਾ ਦੀ ਜਰੂਰਤ ਹੈ ਤਾਂ ਉਹ ਸ੍ਰੀਮਤੀ ਨੇਹਾ ਨਈਅਰ ਜ਼ਿਲਾ ਬਾਲ ਸੁਰੱਖਿਆ ਅਫਸਰ ਦੇ ਮੋਬਾਇਲ ਨੰਬਰ 98885-09150, ਸ੍ਰੀ ਭਜਨ ਦਾਸ ਚੇਅਰਮੈਨ ਬਾਲ ਭਲਾਈ ਕਮੇਟੀ ਗੁਰਦਾਸਪੁਰ ਦੇ ਮੋਬਾਇਲ ਨੰਬਰ 94647-54589 ਅਤੇ ਮਿਸ ਸੰਦੀਪ ਕੋਰ ਸੁਪਰਡੈਂਟ ਚਿਲਡਰਨ ਹੋਮ ਗੁਰਦਾਸਪੁਰ ਦੇ ਮੋਬਾਇਲ ਨੰਬਰ 62801-12699 ਤੇ ਸੰਪਰਕ ਕੀਤਾ ਜਾ ਸਕਦਾ ਹੈ।