’ਅਵਾਮ’ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 61,000 ਰੁਪਏ ਦਾ ਯੋਗਦਾਨ ਦਿੱਤਾ

ਚੰਡੀਗੜ•, 10 ਅਪ੍ਰੈਲ:
‘ਅਸਿਸਟੈਂਟ ਐਂਡ ਵੈਲਫੇਅਰ ਐਸੋਸੀਏਸ਼ਨ ਫਾਰ ਮੀਡੀਆ’ (ਅਵਾਮ) ਵੱਲੋਂ ਅੱਜ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 61,000 ਰੁਪਏ ਦਾ ਯੋਗਦਾਨ ਪਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ @ਅਵਾਮ@ ਦੇ ਇਕ ਬੁਲਾਰੇ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਇਹ ਰਾਸ਼ੀ ਨਿੱਜੀ ਸੁਰੱਖਿਆ ਉਪਕਰਣਾਂ (ਪੀਪੀਈ) ਕਿੱਟਾਂ ਦੀ ਖਰੀਦ ਲਈ ਦਿੱਤੀ ਗਈ ਹੈ।
ਬੁਲਾਰੇ ਨੇ ਕਿਹਾ ਕਿ ਕੋਵਿਡ -19 ਸੰਕਟ ਦੇ ਮੱਦੇਨਜ਼ਰ ਇਸ ਮੁਸ਼ਕਿਲ ਸਮੇਂ ਵਿੱਚ ਪੰਜਾਬ ਵਾਸੀਆਂ ਦੀ ਸਹਾਇਤਾ ਕਰਨਾ ਸਾਡਾ ਫਰਜ਼ ਬਣਦਾ ਹੈ। ਐਸੋਸੀਏਸ਼ਨ ਨੇ ਵਿਸ਼ੇਸ਼ ਤੌਰ ‘ਤੇ ਗਰੀਬ ਅਤੇ ਲੋੜਵੰਦ ਲੋਕਾਂ, ਜਿਨ•ਾਂ ਨੂੰ ਇਸ ਖ਼ਤਰਨਾਕ ਵਾਇਰਸ ਕਰਕੇ ਭਾਰੀ ਮਾਰ ਪਈ ਹੈ, ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਖੁੱਲ•ੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ।