ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਮੌਕੇ ਅੰਡਰ-19 ਵੁਸ਼ੂ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ
ਚੰਡੀਗੜ•/ਲੁਧਿਆਣਾ, 23 ਦਸੰਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦੇ ਵੁਸ਼ੂ ਅੰਡਰ-19 (ਲੜਕੇ-ਲੜਕੀਆਂ) ਮੁਕਾਬਲੇ ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ•ਾ ਸਿੱਖਿਆ ਅਫਸਰ (ਸੈਕੰਡਰੀ) ਵੱਲੋਂ ਉਨ•ਾਂ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਤੋਂ ਬਾਅਦ ਉਨ•ਾਂ ਨੂੰ ਵੁਸ਼ੂ ਖੇਡ ਬਾਰੇ ਜਾਣੂੰ ਕਰਵਾਇਆ ਗਿਆ।
ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਲਈ ਸੂਬੇ ਦੇ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਅਤੇ ਖੇਡਾਂ ਖੇਤਰ ਵਿਚ ਮੋਹਰੀ ਰਾਜ ਵਜੋਂ ਦੇਖਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ।
ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਸਤੇ ਵੱਧ ਤੋਂ ਵੱਧ ਸਰੋਤ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।

English






