ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਚੰਡੀਗੜ੍ਹ, 7 ਜੂਨ
ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ਛੁੱਟੀ ਦਾ ਪੂਰਾ ਲਾਭ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮੈਡੀਕਲ ਕਾਲਜ ਫੈਕਲਟੀ ਮਹਾਂਮਾਰੀ ਦੌਰਾਨ ਗਰਮੀ ਅਤੇ ਸਰਦੀਆਂ ਦੀਆਂ ਛੁੱਟੀਆਂ ਦਾ ਲਾਭ ਨਹੀਂ ਲੈ ਸਕੈ ਅਤੇ ਉਹ ਇਸ ਸਹੂਲਤ ਤੋਂ ਵਾਂਝੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਸੇਵਾਵਾਂ ਅਤੇ ਕੁਰਬਾਨੀ ਲਈ ਮੁਆਵਜ਼ਾ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਰੱਦ ਕੀਤੀ ਛੁੱਟੀਆਂ ਦੀ ਮਿਆਦ ਦੇ ਮੁਕਾਬਲੇ ਉਨ੍ਹਾਂ ਦੀ ਸਾਲਾਨਾ ਕਮਾਈ ਛੁੱਟੀ ਦੀ ਮਿਆਦ ਦੇ 30 ਦਿਨਾਂ ਦਾ ਪੂਰਾ ਲਾਭ ਦੇਣ ਦਾ ਫੈਸਲਾ ਕੀਤਾ ਹੈ।
ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਭਾਲ ਕਰਮਚਾਰੀਆਂ ਲਈ ਸੂਬਾ ਸਰਕਾਰਾ ਵੱਲੋਂ ਸ਼ਲਾਘਾ ਦੇ ਤੌਰ ‘ਤੇ ਹੋਰ ਪ੍ਰੋਤਸਾਹਨਾਂ ਦਾ ਪਤਾ ਲਗਾਉਣ ਲਈ ਕਿਹਾ।