ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਾਜ਼ਿਲਕਾ, 9 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਹੁਣ ਸ਼ਨੀਵਾਰ ਵੀ ਸੇਵਾ ਕੇਂਦਰਾਂ ਵਿਖੇ ਜਾ ਕੇ ਸਵੇਰੇ 9 ਵਜੇ ਤੋਂ 5 ਵਜੇ ਤੱਕ ਸੇਵਾਵਾਂ ਲਈ ਜਾ ਸਕਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੇਵਾ ਕੇਂਦਰ ਵਿਖੇ ਸਾਰੇ ਸਟਾਫ ਨੇ ਵੈਕਸੀਨ ਲਗਵਾਈ ਹੋਵੇ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਜਿਵੇਂ ਕਿ ਸਮਾਜਿਕ ਦੂਰੀ, ਮੂੰਹ `ਤੇ ਮਾਸਕ ਲਾਜਮੀ ਪਾਇਆ ਜਾਵੇ ਅਤੇ ਸੇਵਾ ਕੇਂਦਰ ਵਿਖੇ ਸੈਨੇਟਾਈਜ਼ਰ ਦੀ ਵਿਵਸਥਾ ਲਾਜ਼ਮੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਭੀੜ ਨਾ ਹੋਵੇ ਇਸ ਲਈ ਆਨਲਾਈਨ ਅੰਪਾਇੰਟਮੈਂਟ ਵੀ ਲਈ ਜਾ ਸਕਦੀ ਹੈ।