ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਨੂੰ ਨਾ ਮਾਤਰ ਫੀਸ ’ਤੇ ਬੇਹਤਰ ਸਿੱਖਿਆ ਪ੍ਰਦਾਨ ਕਰਵਾ ਰਿਹਾ ਹੈ ਸੈਨਿਕ ਆਈਲੈਟਸ ਕੋਚਿੰਗ ਸੈਂਟਰ : ਕਰਨਲ ਦਲਵਿੰਦਰ ਸਿੰਘ

Sorry, this news is not available in your requested language. Please see here.

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਯੋਗ ਉਮੀਦਵਾਰਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ
ਕਿਹਾ, ਆਈਲੈਟਸ ਕੋਚਿੰਗ ਸੈਂਟਰ ’ਚ ਬੱਚਿਆਂ ਦਾ ਕੀਤਾ ਜਾਂਦਾ ਹੈ ਸਰਵਪੱਖੀ ਵਿਕਾਸ
ਹੁਸ਼ਿਆਰਪੁਰ, 09 ਜੁਲਾਈ  2021 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵਲੋਂ ਹੁਸ਼ਿਆਰਪੁਰ ਵਿੱਚ ਚਲਾਇਆ ਜਾ ਰਿਹਾ ਆਈਲੈਟਸ ਕੋਚਿੰਗ ਸੈਂਟਰ ਇਕ ਆਲ੍ਹਾ ਦਰਦੇ ਦਾ ਅਦਾਰਾ ਬਣ ਕੇ ਉਭਰਿਆ ਹੈ, ਜਿਥੋਂ ਪੜ੍ਹ ਕੇ ਬੱਚਿਆਂ ਨੇ ਵਿਦੇਸ਼ਾਂ ਵਿੱਚ ਜਾ ਕੇ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿੱਚ ਵਿਦਿਆਰਥੀਆਂ ਨੂੰ ਬਹੁਤ ਹੀ ਵਧੀਆ ਸਿੱਖਿਆ ਦਿੱਤੀ ਜਾਂਦੀ ਹੈ, ਜਿਸਦਾ ਭਵਿੱਖ ਵਿੱਚ ਉਨ੍ਹਾਂ ਨੂੰ ਕਾਫੀ ਲਾਭ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਨੂੰ ਵੀ ਨਾ ਮਾਤਰ ਫੀਸ ’ਤੇ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਸਿਵਲ ਦੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ ਬਲਕਿ ਕੁਝ ਪ੍ਰਬੰਧਕੀ ਖਰਚੇ ਲਏ ਜਾਂਦੇ ਹਨ।
ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦਾਖਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਉਚ ਦਰਜੇ ਦੇ ਸ਼ਹਿਰੀ ਬਣਾਉਣ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ। ਜਿਸ ਵਿੱਚ ਵਿਚਾਰ-ਵਟਾਂਦਰਾ, ਰੈਗੂਲਰ ਪਰਸਨਲ ਇੰਟਰਵਿਊ ਅਤੇ ਪ੍ਰੈਜੈਂਟੇਸ਼ਨ ਆਦਿ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਇੰਟਰਵਿਊ ਦੇਣ ਦੇ ਤਰੀਕੇ ਵੀ ਸਿਖਾਏ ਜਾਂਦੇ ਹਨ। ਉਨ੍ਹਾਂ ਹਿਕਾ ਕਿ ਬਾਕੀ ਸੈਂਟਰਾਂ ਦੇ ਮੁਕਾਬਲੇ ਇਸ ਸੈਂਟਰ ਵਿੱਚ ਰੈਗੂਲਰ ਤੌਰ ’ਤੇ ਕਲਾਸਾਂ ਲੱਗਦੀਆਂ ਹਨ ਅਤੇ ਕਮਜੋਰ ਵਿਦਿਆਰਥੀਆਂ ਲਈ ਸਪੈਸ਼ਲ ਗਰਾਮਰ ਅਤੇ ਇੰਗਲਿਸ਼ ਸਪੀਕਿੰਗ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਟਰੇਨਿੰਗ ਦੇ ਚਾਹਵਾਨ ਉਮੀਦਵਾਰ ਜ਼ਰੂਰੀ ਦਸਤਾਵੇਜਾਂ ਦੀ ਅਸਲ ਤੇ ਫੋਟੋ ਕਾਪੀ ਅਤੇ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਲੈ ਕੇ ਆਉਣ। ਉਮੀਦਵਾਰ ਨੂੰ ਇੰਸਟੀਚਿਊਟ ਵਿੱਚ ਦਾਖਲਾ ਲੈਣ ਤੋਂ ਪਹਿਲਾਂ ਕੋਵਿਡ ਵੈਕਸੀਨੇਸ਼ਨ ਦੀ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਣੀ ਚਾਹੀਦੀ। ਇਸ ਦੇ ਨਾਲ ਹੀ ਉਮੀਦਵਾਰ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। ਹੋਰ ਜਾਣਕਾਰੀ ਦੇ ਲਈ ਫੋਨ ਨੰਬਰ 98763-76085, 01882-295255 ’ਤੇ ਸੰਪਰਕ ਕੀਤਾ ਜਾ ਸਕਦਾ ਹੈ।