ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਨਲਾਈਨ ਜੁੜ ਕੇ ਆਪਣੀ ਹਾਜ਼ਰੀ ਲਗਵਾਈ
ਤਰਨ ਤਾਰਨ, 14 ਜੁਲਾਈ 2021
ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀਆਂ ਹਦਾਇਤਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਚੂੰਘ (ਤਰਨ ਤਾਰਨ) ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਨਲਾਈਨ ਜੁੜ ਕੇ ਆਪਣੀ ਹਾਜ਼ਰੀ ਲਗਵਾਈ। ਇਸ ਬਾਰੇ ਕਾਰਜ ਨੂੰ ਸਿਰੇ ਚਾੜ੍ਹਨ ਦੀ ਜਿੰਮੇਵਾਰੀ ਅੰਗਰੇਜ਼ੀ ਵਿਭਾਗ ਦੁਆਰਾ ਨਿਭਾਈ ਗਈ।
ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਿੰਦਰਜੀਤ ਕੌਰ, ਡਾ. ਗੁਰਿੰਦਰਜੀਤ ਕੌਰ, ਪ੍ਰੋ. ਗੁਰਚਰਨਜੀਤ ਸਿੰਘ, ਪ੍ਰੋ. ਗੁਰਜੀਤ ਸਿੰਘ, ਪ੍ਰੋ. ਗੁਰਲਾਲ ਸਿੰਘ, ਪ੍ਰੋ ਅਜੀਤ ਕੌਰ ਨੇ ਇਸ ਕਾਰਜ ਨੂੰ ਕਰਵਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।
ਇਸ ਮੌਕੇ ਪ੍ਰਿੰਸੀਪਲ ਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ।

English






