ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ-ਵਿਧਾਇਕ ਪਾਹੜਾ

PAHARA
ਹਲਕਾ ਵਿਧਾਇਕ ਗੁਰਦਾਸਪੁਰ ਚੇ ਚੇਅਰਮੈਨ ਮਿਲਕਫੈੱਡ ਪੰਜਾਬ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਵਧਾਈਆਂ

Sorry, this news is not available in your requested language. Please see here.

ਗੁਰਦਾਸਪੁਰ, 19 ਜੁਲਾਈ 2021 ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ, ਜੋ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 54.67 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜੰਗਲਾਤ ਵਿਭਾਗ ਨੂੰ 25 ਲੱਖ ਬੂਟੇ ਮੁਫ਼ਤ ਵੰਡਣ ਸਬੰਧੀ ਯੋਜਨਾ ਉਲੀਕਣ ਲਈ ਕਿਹਾ ਗਿਆ ਹੈ ਤਾਂ ਜੋ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣ ਲਈ ਲੋਕਾਂ ਨੂੰ ਇਸ ਮਿਸ਼ਨ ਵਿੱਚ ਸ਼ਾਮਲ ਕੀਤਾ ਜਾ ਸਕੇ। ਜੰਗਲਾਤ ਵਿਭਾਗ ਨੂੰ ਸਹਿਰੀ ਖੇਤਰਾਂ ਵਿੱਚ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 101 ਨਵੀਆਂ ਬਗੀਚੀਆਂ (ਨਰਸਰੀਆਂ) ਲਗਾਉਣ, ਸੂਬੇ ਵਿੱਚ ਪੰਚਾਇਤ ਅਤੇ ਜੰਗਲ ਦੀਆਂ ਜ਼ਮੀਨਾਂ ’ਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ ’ਤੇ 128 ਪਵਿੱਤਰ ਵਣ (ਜੰਗਲਾਤ ਖੇਤਰ) ਅਤੇ ਇਸ ਵਿੱਤੀ ਵਰ੍ਹੇ ਦੌਰਾਨ 12 ਫਾਰੈਸਟ ਅਤੇ ਨੇਚਰ ਅਵੇਅਰਨੈੱਸ ਪਾਰਕ ਤਿਆਰ ਕੀਤੇ ਜਾਣਗੇ।
ਉਨਾਂ ਦੱਸਿਆ ਕਿ ਗਰੀਨ ਪੰਜਾਬ ਮਿਸ਼ਨ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਸਭ ਤੋਂ ਮਹੱਤਵਪੂਰਨ ਉਪ-ਮਿਸ਼ਨਾਂ ਵਿੱਚੋਂ ਇੱਕ ਹੈ ਜਿਸਦਾ ਉਦੇਸ਼ ਅੱਗੇ ਆਉਣ ਵਾਲੀ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਪੌਦੇ ਲਾਉਣ ਦੀਆਂ ਸਾਰੀਆਂ ਗਤੀਵਿਧੀਆਂ ਇਸ ਮੌਨਸੂਨ ਦੇ ਸੀਜ਼ਨ ਵਿੱਚ ਮੁਕੰਮਲ ਕੀਤੀਆਂ ਜਾਣਗੀਅ- ਅਤੇ ਇਸ ਵਿੱਚ ਲੋਕਾਂ, ਭਾਈਚਾਰਿਆਂ ਅਤੇ ਵੱਖ ਵੱਖ ਭਾਈਵਾਲਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਨੂੰ ਯਕੀਨੀ ਬਣਾਇਆ ਜਾਵੇਗਾ।