ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮਮੈਂਟਰੀ ਵੱਲੋਂ ਸਕੂਲ ਪੱਧਰ ‘ਤੇ ਜਾ ਕੇ ਬੱਚਿਆਂ ਨਾਲ ਨੈਸ ਜਾਗਰੂਕਤਾ ਬਾਰੇ ਗੱਲਬਾਤ

Sorry, this news is not available in your requested language. Please see here.

ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਜ਼ਿਲ੍ਹਾ ਤਰਨਤਾਰਨ ਨੂੰ ਮੋਹਰੀ ਬਣਾਉਣਾ ਹੈ ਮਿਸ਼ਨ
ਤਰਨਤਾਰਨ, 04 ਅਗਸਤ 2021
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਚਨਚੇਤ ਨਿਰੀਖਣ ਕੀਤੀ ਗਿਆ। ਜਿਸ ਤਹਿਤ ਸ਼੍ਰੀ ਰਾਜੇਸ਼ ਕੁਮਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੈਸੀਆਣਾ, ਸਰਕਾਰੀ ਪ੍ਰਾਇਮਰੀ ਸਕੂਲ ਕੰਗ ਥੇਹ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।
ਇਸ ਵਿਜ਼ਟ ਦੇ ਦੌਰਾਨ ਉਨ੍ਹਾਂ ਵੱਲੋ ਵਿਭਾਗ ਵੱਲੋਂ ਭੇਜੀਆਂ ਗ੍ਰਾਂਟਾਂ ਦੀ ਵਰਤੋਂ ਬਾਰੇ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਪੈਡਿੰਗ ਕੰਮਾਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਜਲਦ ਪੂਰਾ ਕਰਨ ਲਈ ਕਿਹਾ।ਇਸ ਤੋਂ ਇਲਾਵਾ ਉਹਨਾਂ ਵੱਲੋਂ ਵਿਸ਼ੇਸ਼ ਤੌਰ ਤੇ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਵਿਸਥਾਰ ਨਾਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵਿਚਾਰ ਚਰਚਾ ਕੀਤੀ ਗਈ।ਇਸ ਦੇ ਨਾਲ ਹੀ ਉਹਨਾਂ ਨੈਸ ਆਧਾਰਿਤ ਪ੍ਰਸ਼ਨਾਂ ਸਬੰਧੀ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਦਾਖ਼ਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ ਅਤੇ ਸਕੂਲ ਦੀ ਦਿੱਖ ਨੂੰ ਸ਼ਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖਿਆ ਖੇਤਰ ਵਿੱਚ ਕੀਤੀ ਵਧੀਆ ਕਾਰਗੁਜ਼ਾਰੀ ਲਈ ਉਹਨਾਂ ਦੀ ਸ਼ਲਾਘਾ ਕੀਤੀ ਗਈ।