ਘਰ ਘਰ ਰੋਜ਼ਗਾਰ ਸਕੀਮ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਰੋਜਗਾਰ ਮੇਲੇ ਲਗਾਏ ਜਾਣਗੇ-ਡਿਪਟੀ ਕਮਿਸ਼ਨਰ

DC Gurdaspur Mohamad Isfak

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰਾਜ ਪੱਧਰੀ ਰੋਜਗਾਰ ਮੇਲਿਆ ਵਿੱਚ ਹਿੱਸਾ ਲੈਣ ਲਈ ਪ੍ਰਾਰਥੀ ਵੈਬਸਾਈਟ www.pgrkam.com ਤੇ ਆਪਣੀ ਰਜਿਸ਼ਟੇਰਸ਼ਨ ਕਰਵਾਉਣ
ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 81960-15208 ਤੇ ਸੰਪਰਕ ਕੀਤਾ ਜਾ ਸਕਦਾ ਹੈ
ਗੁਰਦਾਸਪੁਰ, 26 ਅਗਸਤ ( )- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਸਕੀਮ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਰੋਜਗਾਰ ਮੇਲੇ ਲਗਾਏ ਜਾਣਗੇ । ਇਹ ਰੋਜਗਾਰ ਮੇਲੇ ਫਿਜੀਕਲ ਅਤੇ ਵਰਚੁਅਲ ਦੋਨਾਂ ਤਰ•ਾਂ ਨਾਲ ਕੋਵਿਡ-19 ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾਣਗੇ । ਉਨ•ਾਂ ਦੱਸਿਆ ਕਿ ਇਨਾਂ ਰਾਜ ਪੱਧਰੀ ਰੋਜਗਾਰ ਮੇਲਿਆ ਵਿੱਚ ਹਿੱਸਾ ਲੈਣ ਲਈ ਰੋਜਗਾਰ ਵਿਭਾਗ ਦੀ ਵੈਬਸਾਈਟ www.pgrkam.com ਤੇ ਰਜਿਸਟਰਡ ਕਰਨਾ ਜਰੂਰੀ ਹੈ । ਇਹ ਰਜਿਸਟ੍ਰੇਸ਼ਨ ਮਿਤੀ 24 ਅਗਸਤ 2020 ਤੋਂ 14 ਸਤੰਬਰ 2020 ਤੱਕ ਕੀਤੀ ਜਾਵੇਗੀ । ਰੋਜਗਾਰ ਮੇਲਿਆ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਪ੍ਰਾਰਥੀ ਖੁਦ ਇਸ ਵੈਬਸਾਈਟ ਤੇ ਜਾ ਕੇ ਵੀ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ ਜਾਂ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਤੇ ਜਾ ਕੇ ਵੀ ਆਪਣੇ ਆਪ ਨੂੰ ਰਜਿਸਟਰਡ ਕਰਵਾ ਸਕਦੇ ਹਨ । ਇਸ ਤੋਂ ਇਲਾਵਾ ਬੇਰੁਜਗਾਰ ਨੌਜਵਾਨ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਪਹਿਲੀ ਮੰਜਿਲ ਵਿਖੇ ਆ ਕੇ ਆਪਣਾ ਨਾਮ ਰਜਿਸਟਰਡ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਾਰੇ ਬੇਰੁਜਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਉਪਰੋਕਤ ਦਿੱਤੀ ਵੈਬਸਾਈਟ ਤੇ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ ਤਾਂ ਜੋ ਉਨ•ਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ । ਇਸ ਤੋਂ ਇਲਾਵਾ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜੋ ਬੇਰੁਜਗਾਰ ਨੌਜਵਾਨ ਸਵੈਰੋਜਗਾਰ ਦੇ ਕੰਮਾਂ ਨੂੰ ਅਪਣਾ ਕੇ ਆਪਣਾ ਕੰਮ ਕਰਨ ਦੇ ਚਾਹਵਾਨ ਹਨ, ਉਹਨਾਂ ਨੂੰ ਵੱਖ ਵੱਖ ਵਿਭਾਗਾਂ ਦੀਆ ਸਵੈਰੋਜਗਾਰ ਸਕੀਮਾਂ ਤਹਿਤ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ।
ਜਿਲ•ਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਨ•ਾਂ ਰਾਜ ਪੱਧਰੀ ਰੋਜ਼ਗਾਰ ਮੇਲਿਆ ਵਿੱਚ ਵੱਖ ਵੱਖ ਕੰਪਨੀਆ ਸ਼ਿਰਕਤ ਕਰ ਰਹੀਆ ਹਨ । ਜਿਨ•ਾਂ ਬੇਰੁਜਗਾਰ ਨੌਜਵਾਨਾਂ ਨੇ ਉਪਰੋਕਤ ਵਿਭਾਗ ਦੀ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ, ਕੰਪਨੀਆ ਵਲੋਂ ਉਹਨਾਂ ਪ੍ਰਾਰਥੀਆ ਦੀ ਵਰਚੁਅਲ/ਫਿਜੀਕਲ ਇੰਟਰਵਿਊ ਕੀਤੀ ਜਾਵੇਗੀ ਅਤੇ ਇਹਨਾਂ ਪ੍ਰਾਰਥੀਆ ਦੇ ਮੌਕੇ ਤੇ ਪੀ1 ਫਾਰਮ ਭਰਵਾਏ ਜਾਣਗੇ । ਸਰਕਾਰ ਵਲੋਂ ਕੋਵਿਡ -19 ਮਹਾਂਮਾਰੀ ਸਬੰਧੀ ਜਾਰੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਰੋਜਗਾਰ ਮੇਲੇ ਵਾਲੀ ਜਗ•ਾਂ ਤੇ ਇੱਕ ਮੈਡੀਕਲ ਟੀਮ ਦਾ ਵੀ ਪ੍ਰਬੰਧ ਕੀਤਾ ਜਾਵੇਗਾ ।
ਵਧੇਰੇ ਜਾਣਕਾਰੀ ਲਈ ਰੋਜਗਾਰ ਵਿਭਾਗ ਦੇ ਹੈਲਪ ਲਾਈਨ ਨੰ: 8196015208 ਤੇ ਸੰਪਰਕ ਕੀਤਾ ਜਾ ਸਕਦਾ ਹੈ ।