ਜ਼ਿਲਾ ਪ੍ਰਸ਼ਾਸਨ ਵੱਲੋਂ ਨਰਾਤਿਆਂ ਦੌਰਾਨ ਹਿਮਾਚਲ ਪ੍ਰਦੇਸ਼ ਦੀ ਯਾਤਰਾ ਕਰਨ ਵਾਲਿਆਂ ਲਈ ਐਡਵਾਇਜ਼ਰੀ ਜਾਰੀ

Sorry, this news is not available in your requested language. Please see here.

ਯਾਤਰੀਆਂ ਕੋਲ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ
ਨਵਾਂਸ਼ਹਿਰ, 10 ਅਗਸਤ 2021 ਹਿਮਾਚਲ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ 9 ਤੋਂ 17 ਅਗਸਤ 2021 ਤੱਕ ਚੱਲ ਰਹੇ ‘ਸਾਉਣ ਦੇ ਨਰਾਤਿਆਂ’ ਦੌਰਾਨ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰਾ ਬਾਰੇ ਚਿੰਤਾ ਪ੍ਰਗਟਾਉਂਦਿਆਂ ਸ਼ਰਧਾਲੂਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕੁਝ ਪਾਬੰਦੀਆਂ ਲਗਾਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ‘ਸਾਉਣ ਦੇ ਨਰਾਤਿਆਂ’ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਦੇ ਹਿਮਾਚਲ ਦੇ ਵੱਖ-ਵੱਖ ਮੰਦਰਾਂ/ਧਾਰਮਿਕ ਅਸਥਾਨਾਂ ’ਤੇ ਆਉਣ ਜਾਂ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ। ਇਸ ਲਈ ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਉਨਾਂ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ, ਜੋ ‘ਸਾਉਣ ਦੇ ਨਰਾਤਿਆਂ’ ਦੌਰਾਨ ਹਿਮਾਚਲ ਪ੍ਰਦੇਸ਼ ਜਾਣਾ ਚਾਹੁੰਦੇ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ‘ਸਾਉਣ ਦੇ ਨਰਾਤਿਆਂ’ ਦੌਰਾਨ ਸ਼ਰਧਾਲੂਆਂ/ਲੋਕਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਕਤ ਸਮੇਂ ਦੌਰਾਨ ਵੱਖ-ਵੱਖ ਮੰਦਰਾਂ/ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਵਿਅਕਤੀਆਂ ਨੂੰ ਰਾਜ/ਜ਼ਿਲਾ ਸਰਹੱਦਾਂ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਤਾਂ ਹੀ ਹੋਵੇਗੀ, ਜੇਕਰ ਉਨਾਂ ਕੋਲ ਕੋਵਿਡ-19 ਟੀਕਾਕਰਨ ਸਰਟੀਫਿਕੇਟ (ਦੋਵੇਂ ਖ਼ੁਰਾਕਾਂ) ਜਾਂ ਅਧਿਕਾਰਤ ਲੈਬ ਵੱਲੋਂ ਜਾਰੀ ਆਰ. ਟੀ-ਪੀ. ਸੀ. ਆਰ ਨੈਗੇਟਿਵ ਰਿਪੋਰਟ ਹੋਵੇ। ਉਨਾਂ ਕਿਹਾ ਕਿ ਆਰ. ਟੀ-ਪੀ. ਸੀ. ਆਰ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ। ਉਨਾਂ ਦੱਸਿਆ ਕਿ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਮੇਂ ਦੌਰਾਨ ‘ਨੋ ਮਾਸਕ-ਨੋ ਦਰਸ਼ਨ’ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੌਰਾਨ ਜਾਗਰੂਕਤਾ, ਸਿੱਖਿਆ ਅਤੇ ਕਾਨੂੰਨੀ ਢੰਗਾਂ ਰਾਹੀਂ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇਗੀ। ਧਾਰਮਿਕ ਸਥਾਨਾਂ/ਮੰਦਰਾਂ ਦੇ ਪ੍ਰਵੇਸ਼ ਦੁਆਰ ’ਤੇ ਥਰਮਲ ਸਕਰੀਨਿੰਗ ਅਤੇ ਸੈਨੀਟਾਈਜ਼ੇਸ਼ਨ/ਹੱਥ ਧੋਣ ਦੀ ਸਹੂਲਤ ਹੋਵਗੀ।
ਫੋਟੋ :-ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।