ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨ ਲਈ 4 ਸਤੰਬਰ ਦਿਨ ਐਤਵਾਰ ਨੂੰ ਹਰ ਪੋਲਿੰਗ ਬੂਥ ’ਤੇ ਲੱਗੇਗਾ ਕੈਂਪ

Sorry, this news is not available in your requested language. Please see here.

ਗੁਰਦਾਸਪੁਰ, 2 ਸਤੰਬਰ :-  ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਤਿਆਰ ਕਰਨ ਸਬੰਧੀ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬਤੌਰ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਸਬੰਧੀ 1 ਸਤੰਬਰ 2022 ਤੋਂ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਗਰੁੜਾ ਐਪ ਵਿਧੀ ਰਾਹੀਂ ਆਨ-ਲਾਈਨ ਕੀਤੇ ਜਾ ਰਹੇ ਹਨ।

ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ 4 ਸਤੰਬਰ 2022 ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਾਜ ਭਰ ਦੇ ਅੰਦਰ ਹਰ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਕੈਂਪਾਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੀ ਹਲਕੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਦੇ ਸਬੰਧਤ ਬੀ.ਐੱਲ.ਓ. ਅਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਨ ਲਈ ਡਿਊਟੀ ਦੇਣਗੇ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਅਧਾਰ ਕਾਰਡ ਲਿੰਕ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਪਾਸ ਅਧਾਰ ਕਾਰਡ ਨਹੀਂ ਹੈ ਤਾਂ ਉਸ ਵੋਟਰ ਦੀ ਐਂਟਰੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ ਦਸਤਾਵੇਜਾਂ ਵਿਚੋਂ ਕੋਈ ਇੱਕ ਦਸਤਾਵੇਜ਼ ਦਿਖਾ ਕੇ ਕਰਵਾ ਸਕਦਾ ਹੈ।

ਹੋਰ ਪੜ੍ਹੋ :-  ਤਰਨ ਤਾਰਨ ਦੀ ਚਰਚ ਵਿਖੇ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ