ਨੌਜਵਾਨਾਂ ਨੂੰ ਰੋਜ਼ਗਾਰ ਦੇ ਬੇਹਤਰ ਮੌਕੇ ਦੇਣ ਲਈ ਜ਼ਿਲ੍ਹੇ ਵਿੱਚ ਸਕਿੱਲ ਕੋਰਸ ਸ਼ੁਰੂ ਕਰਵਾਉਣ ਸਬੰਧੀ ਮੀਟਿੰਗ ਕੀਤੀ

Sorry, this news is not available in your requested language. Please see here.

ਰੂਪਨਗਰ, 1 ਜੁਲਾਈ:  ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ:ਨਿਧੀ ਕੁਮੁਧ ਬਾਂਬਾ ਵੱਲੋਂ ਮਿੰਨੀ ਸਕੱਰਤਰੇਤ ਵਿਖੇ ਜ਼ਿਲ੍ਹਾ ਸਕਿੱਲ ਕਮੇਟੀ ਦੀ ਅਗੇਤੀ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹੇ ਦੇ ਸੰਨਤ ਦੀ ਮੰਗ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਉਣ ਸਬੰਧੀ ਵੱਖ-ਵੱਖ ਵਿਭਾਗਾਂ ਤੋਂ ਵਿਚਾਰ ਲਏ ਗਏ ਤਾਂ ਜੋ ਨੌਜਵਾਨਾ ਨੂੰ ਰੋਜ਼ਗਾਰ ਦੇ ਬੇਹਤਰ ਮੌਕੇ ਪ੍ਰਾਪਤ ਕਰ ਸਕਣ। ਸਕਿੱਲ ਗੈਪ ਦੇ ਮੁੱਦੇ ‘ਤੇ ਮੀਟਿੰਗ ਵਿੱਚ ਹਾਜ਼ਰ ਪ੍ਰੀਤੀਨਿਧੀਆਂ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੇ ਮੈਬਰਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਤਰੀਕਿਆਂ ਨਾਲ ਸਕਿੱਲ ਦੀ ਲੋੜ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਅਪਣੇ ਅਧਿਕਾਰ ਖੇਤਰ ਅੰਦਰ ਆਉਂਦੇ ਅਦਾਰਿਆਂ ਇੰਡਸਟਰੀ ਤੋਂ ਸਕਿੱਲ ਸਬੰਧੀ ਲੋੜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਜਿਸ ਨਾਲ ਸਕਿੱਲ ਅੰਟਰਪ੍ਰਨੋਊਰ ਦੀ ਘਾਟ ਬਾਰੇ ਪੂਰੀ ਜਾਣਕਾਰੀ ਹਾਸਲ ਹੋ ਸਕੇ। ਉਨ੍ਹਾਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਥਾਨਕ ਅਧਿਕਾਰੀਆਂ ਨੂੰ ਇਸ ਮੰਗ ਅਨੁਸਾਰ ਜ਼ਿਲ੍ਹੇ ਵਿੱਚ ਸਕਿੱਲ ਕੋਰਸ ਚਲਾਉਣ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਵੱਲੋ ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਦਰ ਅਤੇ ਆਈ.ਟੀ.ਆਈ ਨੂੰ ਵੱਧ ਅਦਾਰਿਆਂ ਅਪ੍ਰੈਟਿਸਸ਼ਿਪ ਟ੍ਰੇਨਿੰਗ ਸਬੰਧੀ ਪੋਰਟਲ ਤੇ ਦਰਜ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਸਕੀਮ ਅਧੀਨ ਟ੍ਰੇਨਿੰਗ ਪ੍ਰਾਪਤ ਹੋ ਸਕੇ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਰੋਜਗਾਰ ਅਫਸਰ ਸ਼੍ਰੀ. ਅਰੂਣ ਕੁਮਾਰ, ਡੀ.ਪੀ.ਐਮ. ਮੋਹਿਤ ਕੁਮਾਰ, ਐਨ.ਆਰ.ਐਲ.ਐਮ ਓਕਾਰ ਸਿੰਘ, ਫੰਡਕਸ਼ਨ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦਿਨੇਸ਼ ਕੁਮਾਰ, ਆਈ.ਟੀ.ਆਈ. ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਦਾ ਸਟਾਫ ਦੇ ਸਮੂਹ ਮੈਂਬਰ ਹਾਜ਼ਰ ਸਨ।

 

ਹੋਰ ਪੜ੍ਹੋ :- ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਦੀ ਚੋਣ ‘ਚ ਦਰੋਪਦੀ ਮੁਰਮੂ ਦੀ ਹਮਾਇਤ ਕਰਨ ਦਾ ਫੈਸਲਾ ਸ਼ਲਾਘਾਯੋਗ ਚੀਮਾ, ਰਿਆ