ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ
ਫਾਜ਼ਿਲਕਾ, 14 ਜਨਵਰੀ 2022

ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼-ਨਿਰਦੇਸ਼ਾਂ `ਤੇ ਵਧੀਕ ਡਿਪਟੀ ਕਮਿਸ਼ਨਰ -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਦਿਵਿਆਂਗ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਪੇਸ਼ ਆਉਣ ਅਤੇ ਉਨ੍ਹਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਦਿਵਿਆਂਗ ਵੋਟਰ ਅਤੇ 80 ਸਾਲ ਤੋਂ ਵਧੇਰੀ ਉਮਰ ਦੇ ਵਿਅਕਤੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਕਰਨ ਦਾ ਵਿਕਲਪ ਵੀ ਉਪਲਬਧ ਹੋਵੇਗਾ।ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਦਿਵਿਆਂਗ ਵੋਟਰਾਂ ਲਈ ਵੱਖਰੀ ਲਾਈਨ ਲਗਾਈ ਜਾਵੇ ਤਾਂ ਜ਼ੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਣੀ ਨਾ ਆਵੇ। ਇਸ ਤੋਂ ਇਲਾਵਾ ਲੋੜ ਅਨੁਸਾਰ ਵਹੀਲ ਚੇਅਰ ਦਾ ਪ੍ਰਬੰਧ ਕੀਤਾ ਜਾਵੇ।
ਸ੍ਰੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਤੌਰ `ਤੇ ਕੈਂਪ ਲਗਾ ਕੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਪ੍ਰਦਰਸ਼ਨੀ ਦੌਰਾਨ ਦਿਵਿਆਗ ਵੋਟਰਾਂ ਤੇ ਬਜੁਰਗ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਲਈ ਪੀ.ਡਬਲਿਯੂ.ਡੀ.ਐਪ ਵੀ ਬਣਾਈ ਗਈ ਹੈ ਜਿਸ `ਤੇ ਉਹ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ ਇਸ ਸਬੰਧੀ ਵੀ ਜਾਗਰੂਕ ਕੀਤਾ ਜਾਵੇ।ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਤੋਂ ਹਰੇਕ ਤਿੰਨ ਦਿਨਾਂ ਬਾਅਦ ਰਿਪੋਰਟ ਲਈ ਜਾਵੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਨਵੀਨ ਗੜਵਾਲ ਨੇ ਦਿਵਿਆਗਜਨਾਂ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਭੁਪਿੰਦਰ ਉਤਰੇਜਾ, ਸਵੀਪ ਪ੍ਰੋਜੈਕਟ ਦੇ ਸਹਾਇਕ ਨੋਡਲ ਅਫਸਰ ਸ੍ਰੀ ਰਜਿੰਦਰ ਵਿਖੋਣਾ, ਬੀ.ਡੀ.ਪੀ.ਓ ਸ੍ਰੀ ਜ਼ਸਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਜ਼ਿਲ੍ਹਾ ਕੋਆਰਡੀਨੇਟਰ ਮੈਡਮ ਪ੍ਰਵੀਨ ਲਤਾ, ਪੀ.ਡਬਲਿਯੂ.ਡੀ. ਆਈਕਨ ਰੇਖਾ ਰਾਣੀ ਮੌਜੂਦ ਸਨ।