ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ

PARALI
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ

Sorry, this news is not available in your requested language. Please see here.

ਫਾਜ਼ਿਲਕਾ 20 ਸਤੰਬਰ 2021

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਜੰਡਵਾਲਾ ਮੀਰਾ ਸਾਗਲਾ, ਕਰਨੀਖੇੜਾ ਅਤੇ ਪ੍ਰਭਾਤ ਸਿੰਘ ਵਾਲਾ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਏ.ਡੀ.ਓ ਗੁਰਵੀਰ ਸਿੰਘ ਅਤੇ ਬੀ ਟੀ ਐੱਮ ਡਾ. ਰਾਜਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਸੁਪਰ ਸੀਡਰ, ਹੈਪੀਸੀਡਰ, ਐੱਮ ਬੀ ਪਲੋਅ ਆਦਿ ਸੰਦਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ, ਪੰਛੀ ਅਤੇ ਜਾਨਵਰ ਤੇ ਹੋਣ ਵਾਲੇ ਮਾੜੇ ਅਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਕਿਸਾਨਾਂ ਨੂੰ ਪਰਾਲੀ ਦੀ ਖੇਤ ਵਿੱਚ ਹੀ ਸਾਂਭ ਸੰਭਾਲ ਕਰਨ ਲਈ ਵੱਖ ਵੱਖ ਸੰਦਾਂ ਦੀ ਜਾਣਕਾਰੀ ਵੀ ਦਿੱਤੀ ਗਈ।

ਇਸ ਮੌਕੇ ਸਰਕਲ ਇੰਚਾਰਜ ਡਾ ਸੁਖਦੀਪ ਸਿੰਘ ਨੇ ਨਰਮੇ ਦੀ ਫ਼ਸਲ ਉੱਪਰ ਬੀਮਾਰੀਆਂ ਅਤੇ ਕੀੜੇ ਮਕੋੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।ਇਸ ਦੌਰਾਨ ਕਿਸਾਨਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਏ.ਡੀ.ਓ ਡਾ. ਸ਼ੈਫਾਲੀ, ਏ.ਟੀ.ਐਮ ਜਸਪ੍ਰੀਤ ਸਿੰਘ ਤੇ ਸ੍ਰੀ ਕਮਲਪ੍ਰੀਤ ਅਤੇ ਏ ਐਸ ਆਈ ਸ੍ਰੀ ਦਿਆਲ ਚੰਦ ਤੋਂ ਇਲਾਵਾ ਕਿਸਾਨ ਵੀਰ ਹਾਜ਼ਰ ਸਨ।