ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Sorry, this news is not available in your requested language. Please see here.

ਲੋਕਾਂ ਨੂੰ ਦਫਤਰਾਂ ਵਿਖੇ ਸੁਵਿਧਾਵਾਂ ਮੁਹੱਈਆ ਕਰਵਾਉਣ `ਚ ਨਾ ਆਉਣ ਦਿੱਤੀ ਜਾਵੇ ਦਿੱਕਤ
ਬਲੂਆਣਾ, ਫਾਜ਼ਿਲਕਾ, 12 ਮਈ 2022
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਫਾਜ਼ਿਲਕਾ ਸਬ ਡਵੀਜਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਫਤਰਾਂ ਵਿਖੇ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਤੇ ਸੁਖਾਵੇਂ ਮਾਹੌਲ `ਚ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ।

ਹੋਰ ਪੜ੍ਹੋ :-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤ

ਮੀਟਿੰਗ ਦੌਰਾਨ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਦਫਤਰਾਂ ਵਿਖੇ ਖਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਤੈਅ ਸਮੇਂ ਅੰਦਰ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਹਰ ਹੀਲੇ ਨਿਰਧਾਰਤ ਸਮੇਂ ਅੰਦਰ ਪਹੰੁਚਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ  ਐਸ.ਡੀ.ਐਮ. ਫਾਜਿ਼ਲਕਾ ਸ੍ਰੀ ਰਵਿੰਦਰ ਸਿੰਘ ਅਰੋੜਾ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ , ਜੋਤੀ ਪ੍ਰਕਾਸ਼ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ, ਬਲਜੀਤ ਪਟਵਾਰੀ, ਉਪਕਾਰ ਸਿੰਘ ਜਾਖੜ, ਅਰਵਿੰਦਰ ਸਿੰਘ ਕਾਠਪਾਲ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜਰ ਰਹੀ।