ਜਿਲ੍ਹਾ ਪਠਾਨਕੋਟ ਵਿੱਚ ਸਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਲਗਾਈ ਪਾਬੰਦੀ

ਪਠਾਨਕੋਟ: 6 ਅਕਤੂਬਰ 2022 (      ) ਦੇਖਣ ਵਿੱਚ ਆਇਆ ਹੈ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ ਜਿਮੀਦਾਰਾਂ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ, ਜਿਮੀਦਾਰਾਂ ਵੱਲੋਂ ਜਦੋਂ ਵੀ ਕੰਬਾਇਨ ਉਪਲਬੱਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਸਮੇਂ ਰਾਤ ਹੋਵੇ, ਇਸ ਤਰ੍ਹਾਂ ਜਿਮੀਦਾਰਾਂ ਵੱਲੋਂ ਅਣ-ਪੱਕਿਆਂ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ, ਅਜਿਹੀ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ ਕਰਦੀਆਂ ਹਨ, ਜਿਸ ਨਾਲ ਜਿਮੀਦਾਰਾਂ ਨੂੰ ਔਕੜ ਪੇਸ ਆਉਂਦੀ ਹੈ। ਇਹ ਪ੍ਰਗਟਾਵਾ ਹਰਬੀਰ ਸਿੰਘ ਆਈ.ਏ.ਐੱਸ. ਜਿਲਾ ਮੈਜਿਸਟਰੇਟ, ਪਠਾਨਕੋਟ ਵੱਲੋਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਉਹ ਉਪਰੋਕਤ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਜਾਂਦਾ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਸਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸਨ ਬਾਰੇ ਇੰਸਪੈਕਸਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਰਵੈਸਟਰ ਸੁਪਰ ਐਸਐਮਐਸ  ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਜਾਰੀ ਹੋ ਕੇ 20 ਨਵੰਬਰ ਤੱਕ ਲਾਗੂ ਰਹਿਣਗੇ।

 

ਹੋਰ ਪੜ੍ਹੋ :-  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਂਪ ਕੋਰਟ