ਫਤਿਹਗੜ੍ਹ ਸਾਹਿਬ 10 ਜਨਵਰੀ 2022
ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦਾ ਇੱਕ ਇੱਕ ਵਰਕਰ ਯੂਥ ਅਕਾਲੀ ਦਲ ਦੇ ਸਰਪ੍ਰਸਤ ਦੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੀ ਪਿੱਠ ਤੇ ਚੱਟਾਨ ਵਾਂਗ ਖਡ਼੍ਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪਾਰਟੀ ਦੇ ਮੁੱਖ ਦਫਤਰ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਇੱਕ ਸ਼ਾਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਦਰਜ ਕੀਤੇ ਗਏ ਝੂਠੇ ਕੇਸ ਵਿਚ ਮਾਣਯੋਗ ਹਾਈ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਦੀ ਖ਼ੁਸ਼ੀ ਵਿੱਚ ਪਾਰਟੀ ਵਰਕਰਾਂ ਨਾਲ ਖੁਸ਼ੀ ਸਾਂਝੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ
ਹੋਰ ਪੜ੍ਹੋ :-ਡਰੱਗ ਕੇਸ- ਬਾਦਲਾਂ ਅਤੇ ਚੰਨੀ ਦੀ ਮਿਲੀਭੁਗਤ ਦਾ ਨਤੀਜਾ ਹੈ ਮਜੀਠੀਆ ਨੂੰ ਜ਼ਮਾਨਤ ਮਿਲਣਾ: ਭਗਵੰਤ ਮਾਨ
ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਸਾਜ਼ਿਸ਼ ਤਹਿਤ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਨੀਵਾਂ ਦਿਖਾਉਣ ਅਤੇ ਬਦਨਾਮ ਕਰਨ ਦੇ ਮਕਸਦ ਨਾਲ ਬਿਕਰਮ ਸਿੰਘ ਮਜੀਠੀਆ ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ, ਪ੍ਰੰਤੂ ਅੱਜ ਉਸ ਕੇਸ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲ ਜਾਣ ਕਾਰਨ ਕਾਂਗਰਸ ਪਾਰਟੀ ਨੂੰ ਮੂੰਹ ਦੀ ਖਾਣੀ ਪਈ ਹੈ ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਛਿੰਝਰ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੁਝਾਰੂ ਆਗੂਆਂ ਦੀ ਪਾਰਟੀ ਹੈ ਅਤੇ ਉਹ ਅਜਿਹੇ ਝੂਠੇ ਮਾਮਲਿਆਂ ਦੀ ਪ੍ਰਵਾਹ ਨਹੀਂ ਕਰਦੀ ਤੇ ਪੰਜਾਬ ਦਾ ਸਮੁੱਚਾ ਯੂਥ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੀ ਪਿੱਠ ਤੇ ਚੱਟਾਨ ਵਾਂਗ ਖਡ਼੍ਹਾ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੀਪ ਸਿੰਘ ਨੌਂਲਖਾ, ਐਡਵੋਕੇਟ ਬਰਿੰਦਰ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਬਾਜਵਾ, ਵਰਿੰਦਰ ਸਿੰਘ ਸੋਢੀ, ਕਮਲ ਬਾਜਵਾ ਪ੍ਰਿੰਸ ਸਤਪਾਲ ਹਰਮੀਤ ਸਿੰਘ ਖਾਲਸਾ ਨਰਿੰਦਰ ਸਿੰਘ ਰਸੀਦਪੁਰ,ਇੰਦਰਜੀਤ ਸਿੰਘ ਸਾਊ, ਰਣਜੀਤ ਸਿੰਘ ਲਟੌਰ, ਅਮਰਜੀਤ ਸਿੰਘ ਮੈਨੇਜਰ, ਰਵਿੰਦਰ ਸਿੰਘ ਰੂਬੀ ਸਾਬਕਾ ਐਮ. ਸੀ, ਦਵਿੰਦਰ ਸਿੰਘ ਰਸੀਦਪੁਰਾ, ਲਖਵਿੰਦਰ ਸਿੰਘ ਘੁੰਮਣ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਹਾਜ਼ਰ ਸਨ ।
ਸ਼੍ਰੋਮਣੀ ਅਕਾਲੀ ਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਪਾਰਟੀ ਵਰਕਰਾਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ।

English






