ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

CEO seeks report from DGP on firing at Ajnala election rally
CEO seeks report from DGP on firing at Ajnala election rally

– ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ

ਚੰਡੀਗੜ੍ਹ, 18 ਮਈ 2024

ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ।

ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।