ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਨਵੀਂ ਗਤੀ ਮਿਲੀ

_Mr. Raman Bahl
ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਨਵੀਂ ਗਤੀ ਮਿਲੀ

Sorry, this news is not available in your requested language. Please see here.

ਚੇਅਰਮੈਨ ਰਮਨ ਬਹਿਲ ਨੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 15 ਦਸੰਬਰ 2022

ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਵਿਕਾਸ ਕਾਰਜਾਂ ਦੀ ਲੀੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਪੰਡੋਰੀ ਰੋਡ ਤੋਂ ਵੇਰਕਾ ਮਿਲਕ ਪਲਾਂਟ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਗੁਰਦਾਸਪੁਰ ਸ਼ਹਿਰ ਦੇ 670 ਮੀਟਰ ਲੰਬੇ ਇਸ ਸਿਟੀ ਪੋਰਸ਼ਨ ਦੀ ਮੁਰੰਮਤ ਉੱਪਰ 32 ਲੱਖ ਰੁਪਏ ਦੀ ਲਾਗਤ ਆਵੇਗੀ। ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਉੱਘੇ ਜਨਤਕ ਆਗੂ ਸ੍ਰੀ ਸਮਸ਼ੇਰ ਸਿੰਘ ਵੀ ਮੌਜੂਦ ਸਨ।

ਹੋਰ ਪੜ੍ਹੋ – ਬਜ਼ੁਰਗਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾਣ: ਪੂਨਮਦੀਪ ਕੌਰ

ਸੜਕ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਵਾਮ ਦੀ ਬੇਹਤਰੀ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਿਰਫ ਚੋਣਾਂ ਨੇੜੇ ਆਉਣ ’ਤੇ ਹੀ ਵਿਕਾਸ ਕਰਨ ਬਾਰੇ ਸੋਚਦੀਆਂ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਸ੍ਰੀ ਬਹਿਲ ਨੇ ਕਿਹਾ ਕਿ ਇਸ ਇਲਾਕੇ ਦੀ ਇਹ ਬਹੁਤ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 670 ਮੀਟਰ ਲੰਬੀ ਇਸ ਸੜਕ ਨੂੰ 30 ਫੁੱਟ ਚੌੜੀ ਬਣਾਇਆ ਜਾਵੇਗਾ। ਇਸਦੇ ਨਾਲ ਹੀ ਮਿਲਕ ਪਲਾਂਟ ਲਾਗੇ ਇੱਕ ਹੋਰ ਸੜਕ ਜੋ ਸੀਵਰੇਜ ਪੈਣ ਨਾਲ ਖਰਾਬ ਹੋ ਗਈ ਸੀ ਉਸਨੂੰ ਵੀ 32 ਲੱਖ ਰੁਪਏ ਖਰਚ ਕਰਕੇ ਨਵਾਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਆਮ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਇਥੇ ਵੱਸਦੀ ਵਸੋਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਬਣਾਉਣ ਸਮੇਂ ਕੁਆਲਟੀ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਤਹਿ ਸਮੇਂ ਅੰਦਰ ਇਹ ਸੜਕਾਂ ਮੁਕੰਮਲ ਕੀਤੀਆਂ ਜਾਣ।

ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਜਤਿੰਦਰ ਮੋਹਨ, ਨੈਸ਼ਨਲ ਐਵਾਰਡੀ ਸ੍ਰੀ ਰੋਮੇਸ਼ ਮਹਾਜਨ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ।