ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ   

NEWS MAKHANI
ਐਸ.ਏ.ਐਸ ਨਗਰ 6 ਅਪ੍ਰੈਲ
 
 ਖੇਤੀਬਾੜੀ ਵਿਭਾਗ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਸਾਉਣੀ 2022 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ । ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾਡ਼ੀ ਅਫਸਰ  ਡਾ ਰਾਜੇਸ਼ ਕੁਮਾਰ ਰਹੇਜਾ  ਨੇ ਦੱਸਿਆ ਕਿ  ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 11 ਅਪ੍ਰੈਲ  ਨੂੰ ਆਡੋਟੋਰੀਅਮ ਸ਼ਿਵਾਲਿਕ  ਪਬਲਿਕ ਸਕੂਲ ਫੇਜ਼-6 ਵਿਖੇ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ।
 
 ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹੇ ਦੇ ਲਗਭਗ 800 ਕਿਸਾਨਾਂ ਵੱਲੋਂ ਭਾਗ ਲਿਆ ਜਾਵੇਗਾ  । ਉਨ੍ਹਾਂ ਦੱਸਿਆ  ਕਿਸਾਨ ਸਿਖਲਾਈ ਕੈਂਪ ‘ਚ ਉਚੇਚੇ ਤੌਰ ਤੇ ਜ਼ਿਲ੍ਹਾ   ਐਸ.ਏ.ਐਸ.ਨਗਰ ਦੇ ਤਿੰਨੋਂ ਵਿਧਾਇਕ , ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਉਚ ਅਧਿਕਾਰੀ ਸਿਰਕਤ ਕਰਨਗੇ।
 
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸਾਨਾਂ ਦੀ ਸਹੂਲਤ ਲਈ ਕੈਂਪ ਦੌਰਾਨ ਸੁਰੱਖਿਆ, ਡਾਕਟਰੀ ਸਹਾਇਤਾ ਲਈ ਸਬੰਧਤ ਵਿਭਾਗਾਂ  ਨੂੰ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ।