ਫਿਰੋਜ਼ਪੁਰ 17 ਨਵੰਬਰ 2021
ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਸ਼੍ਰ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਕਰੋਨਾ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿੱਚ ਸਿਵਲ ਸਰਜਨ ਵਿਭਾਗ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਦੇ ਕਰਮਚਾਰੀਆਂ ਅਤੇ ਇੱਥੇ ਆਉਣ ਵਾਲੀ ਪਬਲਿਕ ਲਈ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਰੋਨਾ ਵੈਕਸੀਨ ਕੈਂਪ ਰਾਹੀ ਲਗਭਗ 100 ਵਿਆਕਤੀਆਂ ਨੂੰ ਟੀਕਾ ਲਗਾਇਆ ਗਿਆ।
ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਫਿਰੋਜ਼ਪੁਰ ਸ਼੍ਰੀ ਰੋਹਿਤ ਗਰੋਵਰ ਅਤੇ ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਵੱਲੋ ਦੱਸਿਆ ਕਿ ਸ਼ਹਿਰ ਅੰਦਰ 100% ਕਰੋਨਾ ਵੈਕਸੀਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਵੈਕਸੀਨ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਨਾ ਸਿਰਫ ਕਰਮਚਾਰੀਆਂ ਨੂੰ ਲਾਭ ਮਿਲਿਆ ਬਲਕਿ ਇੱਥੇ ਕੰਮ-ਕਾਜ ਲਈ ਆਉਣ ਵਾਲੀ ਪਬਲਿਕ ਨੂੰ ਵੀ ਲਾਭ ਮਿਲਿਆ। ਉਹਨਾਂ ਦੱਸਿਆ ਕਿ ਇਹ ਕੈਂਪ ਭਵਿੱਖ ਵਿੱਚ ਵੀ ਜਾਰੀ ਰਹੇਗਾ।

English






