ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ `ਤੇ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ/ ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਵੱਲੋਂ ਕਾਉਂਸਲਿੰਗ ਸੈਸ਼ਨ ਦਾ ਆਯੋਜਨ

Sorry, this news is not available in your requested language. Please see here.

ਫਿਰੋਜ਼ਪੁਰ, 5 ਜੁਲਾਈ  :-  

 

ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਅਮ੍ਰਿਤ ਸਿੰਘ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ  ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ/ ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਵੱਲੋਂ 5 ਜੁਲਾਈ 2022 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੀਆਂ ਫਿਰੋਜਪੁਰ ਸ਼ਹਿਰ ਦੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਅਤੇ ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਲਗਾਇਆ ਗਿਆ।
ਸ਼੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅਤੇ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਫਿਰੋਜਪੁਰ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਮਿਆਰ ਨੂੰ ਊੱਚਾ ਚੁੱਕਣ ਲਈ ਸਹੀ ਕਿੱਤਾ ਅਪਣਾ ਕੇ ਚੰਗਾ ਭਵਿੱਖ ਬਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਸੇਵਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਚੰਗੇ ਭਵਿੱਖ ਨੂੰ ਲੈ ਕੇ ਵਿਦਿਆਰਥੀ ਜੀਵਨ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸਹੂਲਤਾਂ ਦੇ ਮਹੱਤਵ ਨੂੰ ਦਰਸ਼ਾਇਆ ਗਿਆ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ-ਰੋਜ਼ਗਾਰ ਦੀਆਂ ਸਕੀਆਂ, ਸਕਿੱਲ ਟੇ੍ਰਨਿੰਗਾਂ ਦੇ ਨਾਲ-ਨਾਲ ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਰੋਜ਼ਗਾਰ ਮੇਲਿਆਂ ਬਾਰੇ ਦੱਸਦਿਆਂ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕੀਤਾ ਅਤੇ ਵਧੇਰੇ ਜਾਣਕਾਰੀ ਹਾਸਿਲ ਕਰਨ ਲਈ  www.pgrkam.com     ਅਤੇ  www.ncs.gov.in     ਤੇ ਰਜਿਸਟਰਡ ਕਰਨ ਲਈ ਪੇ੍ਰਰਿਤ ਕੀਤਾ ਗਿਆ। ਇਸ ਦੌਰਾਨ ਸ਼੍ਰੀ ਰਮਨ ਲੈਕਚਰਾਰ ਪੋਲੀਟੈਕਨਿਕ ਕਾਲਜ ਵੱਲੋਂ ਡਿਪਲੋਮਾ ਕੋਰਸ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੀ ਟੋਨੀ ਕੱਕੜ ਅਤੇ ਸ਼੍ਰੀ ਸਾਹਿਲ ਹਾਜਰ ਸਨ।