
ਕਿਹਾ, ਬੇਰੋਜ਼ਗਾਰ ਨੌਜਵਾਨਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਲਈ ਉਦਯੋਗਿਕ ਸਿਖਲਾਈ ਜ਼ਰੂਰੀ
ਕਿਹਾ, ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਹੁਨਰ ਵਿਕਾਸ ਸਮੇਂ ਦੀ ਲੋੜ
ਜਲੰਧਰ, 25 ਸਤੰਬਰ 2021
ਕਰੀਅਰ ਵਿੱਚ ਹੁਨਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਪੰਜਾਬ ਹੁਨਰ ਵਿਕਾਸ ਵਿਕਾਸ ਮਿਸ਼ਨ ਨੂੰ ਰਾਜ ਸਰਕਾਰ ਦੀ ਇਕ ਹੋਰ ਮਹੱਤਵਪੂਰਨ ਪਹਿਲ ਕਰਾਰ ਦਿੱਤਾ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਬੇਰੋਜ਼ਗਾਰੀ ਨੂੰ ਖਤਮ ਕਰਨਾ ਹੈ।
ਹੋਰ ਪੜ੍ਹੋ :-ਪੰਜਾਬ ਦੇ ਰਾਜਪਾਲ ਨੇ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ
ਡਿਪਟੀ ਕਮਿਸ਼ਨਰ ਨੇ ਕਪੂਰਥਲਾ ਰੋਡ ਅਤੇ ਮਕਸੂਦਾਂ ਵਿਖੇ ਸਥਿਤ ਦੋ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੇ ਆਪਣੇ ਦੌਰੇ ਦੌਰਾਨ ਕਿਹਾ ਕਿ ਹੁਨਰ ਆਧਾਰਤ ਸਿਖਲਾਈ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਹੁਨਰ ਸਿਖਲਾਈ ਪ੍ਰਦਾਨ ਕਰ ਕੇ ਬੇਰੋਜ਼ਗਾਰੀ ਅਤੇ ਗਰੀਬੀ ਦੀਆਂ ਸਮੱਸਿਆਵਾਂ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਵੱਖ-ਵੱਖ ਕੋਰਸਾਂ ਵਿੱਚ ਹੁਨਰ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਸਕਦੀ ਹੈ, ਜੋ ਕਿ ਸਮੇਂ ਦੀ ਲੋੜ ਹੈ। ਇਸ ਦੇ ਨਾਲ ਹੀ ਹੁਨਰ ਸਿਖਲਾਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਵੀ ਕਈ ਮੌਕੇ ਪ੍ਰਦਾਨ ਕਰ ਸਕਦੀ ਹੈ, ਜਿਸ ਨਾਲ ਉਹ ਆਪਣੀ ਜ਼ਿੰਦਗੀ ਸਵੈ ਮਾਣ ਨਾਲ ਜੀਊਣ ਦੇ ਸਮਰੱਥ ਬਣ ਸਕਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਉਭਰਦੇ ਹਾਲਾਤ ਦੇ ਮੱਦੇਨਜ਼ਰ ਹੁਣ ਆਈ.ਟੀ. ਅਤੇ ਸਿਹਤ ਸੰਭਾਲ ਸੇਵਾਵਾਂ ਨਾਲ ਸਬੰਧਤ ਹੁਨਰ ਵਿਕਾਸ ਕੋਰਸ ਵੀ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਕੇਅਰ ਸੈਂਟਰਾਂ ਲਈ ਭਾਗੀਦਾਰਾਂ ਨੂੰ ਸਿਖਲਾਈ ਦੇਣ ਵਾਸਤੇ ਇੱਕ 21 ਦਿਨਾ ਹੁਨਰ ਕੋਰਸ ਵੀ ਚੱਲ ਰਿਹਾ ਹੈ ਤਾਂ ਜੋ ਕੋਵਿਡ-19 ਦੀ ਤੀਜੀ ਲਹਿਰ ਜੇਕਰ ਆਉਂਦੀ ਹੈ ਤਾਂ ਅਜਿਹੀ ਸਥਿਤੀ ਵਿੱਚ ਸਾਡੇ ਕੋਲ ਕਿਰਤ ਸ਼ਕਤੀ ਦੀ ਘਾਟ ਨਾ ਹੋਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੋਵਾਂ ਕੇਂਦਰਾਂ ਵਿੱਚ ਭਾਗੀਦਾਰਾਂ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਕੋਰਸਾਂ ਨੂੰ ਵਧੇਰੇ ਨਤੀਜਾ ਮੁਖੀ ਬਣਾਉਣ ਲਈ ਉਨ੍ਹਾਂ ਦਾ ਕੀਮਤੀ ਫੀਡਬੈਕ ਵੀ ਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਧਿਐਨ ਸਮੱਗਰੀ ਅਤੇ ਮੋਬਾਈਲ ਟੈਬਲੇਟ ਵੀ ਵੰਡੇ ਅਤੇ ਨੌਜਵਾਨਾਂ ਨੂੰ ਇਸ ਮਿਸ਼ਨ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਰਾਹੀਂ ਸਰਗਰਮ ਭਾਗੀਦਾਰ ਬਣਨ ਲਈ ਵੀ ਪ੍ਰੇਰਿਆ।
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸੂਰਜ ਕਲੇਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਮੈਕਸੂਦਾਂ ਕੈਂਪਸ ਵਿੱਚ ਬ੍ਰਾਈਡਲ ਮੇਕਅਪ ਆਰਟਿਸਟ, ਵੈਲਡਿੰਗ, ਸੀ.ਐਨ.ਸੀ. ਆਪ੍ਰੇਟਰ ਅਤੇ ਕੋਵਿਡ ਯੋਧਿਆਂ ਲਈ ਕਸਟਮਾਈਜ਼ਡ ਕਰੈਸ਼ ਕੋਰਸ ਸਮੇਤ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ।

English





