ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਫਾਜ਼ਿਲਕਾ ਨੇ ਹਰ ਘਰ ਜਲ ਉਤਸਵ ਅਤੇ ਹਰ ਘਰ ਤਿਰੰਗਾ ਮੁਹਿੰਮ ਨੂੰ ਮਨਾਇਆ

Sorry, this news is not available in your requested language. Please see here.

ਜਲਾਲਾਬਾਦ, ਫਾਜ਼ਿਲਕਾ, 8 ਅਗਸਤ :- 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਜਲਾਲਾਬਾਦ ਅਧੀਨ ਪੈਂਦੇ ਦਰਜਨ ਭਰ ਪਿੰਡਾਂ ਵਿੱਚ ਹਰ ਘਰ ਜਲ ਉਤਸਵ ਅਤੇ ਹਰ ਘਰ ਤਿਰੰਗਾ ਮੁਹਿੰਮ ਨੂੰ ਗ੍ਰਾਮ ਪੰਚਾਇਤ ਅਤੇ ਜਲ ਸਪਲਾਈ ਕਮੇਟੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਸਥਿਤ ਜਲ ਘਰ ਵਿੱਚ ਮਨਾਇਆ ਗਿਆ।
ਜ਼ਿਲ੍ਹਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਅੱਗਰਵਾਲ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਫਾਜ਼ਿਲਕਾ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਸ਼ਮਿੰਦਰ ਸਿੰਘ ਦੀ ਦੇਖ ਰੇਖ ਅਤੇ ਯੋਗ ਅਗਵਾਈ ਹੇਠ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਉਪ ਮੰਡਲ ਜਲਾਲਾਬਾਦ ਦੇ ਉੱਪ ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ ਅਤੇ ਬੀ.ਆਰ.ਸੀ ਵੱਲੋ ਪਿੰਡ ਪੱਧਰ ਤੇ ਜਾ ਕਿ ਇਸ ਮੁਹਿੰਮ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਇਸ ਮੁਹਿੰਮ ਦੇ ਨਾਲ ਜੁੜਨ ਵਾਲੇ ਪਿੰਡ ਵਾਸੀਆਂ ਨੂੰ ਵੀ ਵਿਭਾਗ ਦੇ ਬੀ.ਆਰ.ਸੀ ਅਤੇ ਆਈ.ਈ.ਸੀ ਵੱਲੋ ਲੋਕਾਂ ਨੂੰ ਪੀਣ ਵਾਲੇ ਪਾਣੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਬਰਸਾਤਾਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਨਾਲ ਆਮ ਦਿਨਾਂ ਨਾਲੋਂ ਬੈਕਟੀਰੀਆ ਫੈਲਣ ਦਾ ਡਰ ਜਿਆਦਾ ਹੁੰਦਾ ਹੈ ਅਤੇ ਪਾਣੀ ਦੀ ਵਰਤੋਂ ਪਾਣੀ ਨੂੰ ਉਬਾਲ ਕੇ ਠੰਡਾ ਕਰ ਕੇ ਕਰਨੀ ਚਾਹੀਦੀ ਹੈ। ਇਸ ਦੌਰਾਨ ਪਾਣੀ ਦੇ ਮੌਕੇ ਤੇ ਸੈਪਲ ਲੈ ਕੇ ਐੱਫ.ਟੀ.ਕੇ ਕਿੱਟ ਰਾਹੀਂ ਪਾਣੀ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਅਤੇ ਹਰ ਘਰ ਤਿਰੰਗਾ ਮੁਹਿੰਮ ਰਾਹੀਂ ਤਿਰੰਗੇ ਵੰਡ ਕੇ ਆਪਣੇ ਘਰਾਂ ਵਿੱਚ ਤਿਰੰਗਾ ਲਹਿਰਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਅੱਜ ਪਿੰਡ ਚੱਕ ਰੋੜਾਂ ਵਾਲਾ, ਰੋੜਾ ਵਾਲਾ, ਚੱਕ ਸੁਹੇਲੇ ਵਾਲਾ, ਲੱਧੂ ਵਾਲਾਂ ਉਤਾੜ, ਚੱਕ ਪੰਜਕੋਹੀ ਸਮੇਤ ਇੱਕ ਦਰਜਨ ਪਿੰਡਾਂ ਵਿੱਚ ਮੁਹਿੰਮ ਨੂੰ ਚਲਾਇਆ ਗਿਆ।
ਇਸ ਮੌਕੇ ਸ਼੍ਰੀ ਜਗਦੀਪ ਸਿੰਘ ਐੱਸ.ਡੀ.ਓ, ਸ਼੍ਰੀ ਸੁਖਵਿੰਦਰ ਸਿੰਘ ਸਹਾਇਕ ਇੰਜੀਨੀਅਰ, ਅਮਨਦੀਪ ਕੰਬੋਜ ਬਲਾਕ ਕੋਆਰਡੀਨੇਟਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

 

ਹੋਰ ਪੜ੍ਹੋ :- ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਚੁੱਕੇ, ਐਮ.ਐਸ.ਪੀ. ਨੂੰ ਕਾਨੂੰਨੀ ਗਾਰੰਟੀ ਬਣਾਉਣ ਦੀ ਮੰਗ ਕੀਤੀ