ਅਧਿਕਾਰੀਆਂ ਨੂੰ ਮੀਂਹ ਦੇ ਪਾਣੀ ਦੇ ਨਿਕਾਸੀ ਦੇ ਹੁਕਮ
ਅਬੋਹਰ ਫਾਜਿ਼ਲਕਾ 28 ਜ਼ੁਲਾਈ :-
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਅੱਜ ਪਿੰਡ ਰਾਮਗੜ੍ਹ ਦਾ ਦੌਰਾ ਕੀਤਾ। ਇਸ ਮੌਕੇ ਇੱਥੇ ਉਨ੍ਹਾਂ ਨੇ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ ਅਤੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਇੱਥੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਵੀ ਹਾਲੇ ਤੱਕ ਮੀਂਹ ਦੇ ਪਾਣੀ ਦੀ ਨਿਕਾਸੀ ਨਹੀਂ ਹੋਈ ਹੈ ਤੁਰੰਤ ਉਸ ਪਾਣੀ ਦੀ ਨਿਕਾਸੀ ਕੀਤੀ ਜਾਵੇ ਤਾਂ ਜ਼ੋ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਬਿਨ੍ਹਾਂ ਦੇਰੀ ਕਿਸਾਨਾਂ ਦੀ ਮਦਦ ਲਈ ਹਦਾਇਤ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਅਤੇ ਪਾਣੀ ਦੀ ਨਿਕਾਸੀ ਵਿਚ ਪੂਰੀ ਮਦਦ ਕੀਤੀ ਜਾਵੇਗੀ।

हिंदी






