ਮੇਜਰ ਡਾ. ਸੁਮਿਤ ਮੁਧ, ਪੀ.ਸੀ.ਐਸ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

SUMIT MUDH SDM
ਮੇਜਰ ਡਾ. ਸੁਮਿਤ ਮੁਧ, ਪੀ.ਸੀ.ਐਸ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

Sorry, this news is not available in your requested language. Please see here.

ਲੋਕਾਂ ਦੀ ਹਰ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ-ਐਸ.ਡੀ.ਐਮ ਗੁਰਦਾਸਪੁਰ

ਗੁਰਦਾਸਪੁਰ, 28 ਅਕਤੂਬਰ 2021

ਸਬ ਡਵੀਜ਼ਨ ਗੁਰਦਾਸਪੁਰ ਦੇ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ ਤੇ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਪੀ.ਸੀ.ਐਸ ਅਧਿਕਾਰੀ ਮੈਡਮ, ਮੇਜਰ ਡਾ. ਸੁਮਿਤ ਮੁਧ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਆਹੁਦਾ ਸੰਭਾਲਣ ਉਪਰੰਤ ਕੀਤਾ। ।

2016 ਬੈਚ ਦੇ ਪੀ.ਸੀ.ਐਸ ਅਧਿਕਾਰੀ ਮੇਜਰ ਡਾ. ਸੁਮਿਤ ਮੁਧ ਗੁਰਦਾਸਪੁਰ ਵਿਖੇ ਐਸ.ਡੀ.ਐਮ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਬਾਬਾ ਬਕਾਲਾ (ਸ੍ਰੀ ਅੰਮ੍ਰਿਤਸਰ) ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਅਹੁਦਾ ਸੰਭਾਲਣ ਉਪਰੰਤ ਉਨਾਂ ਦਫਤਰ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਦੀ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਉਨਾਂ ਦਾ ਐਸ.ਡੀ.ਐਮ ਦਫਤਰ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਸਟਾਫ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ।

ਕੈਪਸ਼ਨ-ਮੇਜਰ ਡਾ. ਸੁਮਿਤ ਮੁਧ(ਪੀ.ਸੀ.ਐਸ), ਐਸ.ਡੀ.ਐਮ ਗੁਰਦਾਸਪੁਰ।