
ਵਿਧਾਨ ਸਭਾ ਚੋਣਾਂ-2022
ਮੀਟਿੰਗ ‘ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ, ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਤੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਰਹੇ ਮੌਜੂਦ
ਐਸ.ਏ.ਐਸ. ਨਗਰ , 4 ਫਰਵਰੀ 2022
ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 4 ਚੋਣ ਅਬਜ਼ਰਵਰਾਂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਜੀਤ ਸਿੰਘ , ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਆਈ.ਪੀ.ਐਸ ਸ੍ਰੀ ਵਰੁਣ ਕਪੂਰ ਪੁਲਿਸ ਅਬਜ਼ਰਵਰ ਅਤੇ ਵਿਧਾਨ ਸਭਾ ਹਲਕਿਆਂ 52-ਖਰੜ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ , 53-ਐਸ.ਏ.ਐਸ. ਨਗਰ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਕੇ.ਮਹੇਸ਼ ਅਤੇ 112-ਡੇਰਾਬੱਸੀ ਲਈ ਜਨਰਲ ਅਬਜ਼ਰਵਰ ਆਈ.ਏ.ਐਸ ਸ੍ਰੀ ਅਜੇ ਗੁਪਤਾ ਵੱਲੋਂ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਰਾਜਨਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਵਿਗਿਆਪਨਾਂ/ਬੈਨਰ/ਪੈਮਫਲੈਟ ਆਦਿ ਸਬੰਧੀ ਪੂਰਵ ਪ੍ਰਵਾਨਗੀ ਮੀਡਿਆ ਸਰਟੀਫਿਕੇਸ਼ਨ ਅਤੇ ਮੀਡਿਆ ਮੋਨੀਟਰਿੰਗ ਕਮੇਟੀ ਵਲੋਂ ਯਕੀਨੀ ਤੌਰ ਤੇ ਲਈ ਜਾਵੇ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

English





