ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਬਟਾਲਾ ਚਲਾਵੇਗਾ ਵਿਸ਼ੇਸ਼ ਮੁਹਿੰਮ – ਮੇਅਰ ਸੁਖਦੀਪ ਸਿੰਘ ਤੇਜਾ

Sorry, this news is not available in your requested language. Please see here.

ਬਟਾਲਾ, 9 ਜੂਨ 2021 ਬਟਾਲਾ ਸ਼ਹਿਰ ਵਾਸੀਆਂ ਲਈ ਨਗਰ ਨਿਗਮ ਤੋਂ ਇੱਕ ਚੰਗੀ ਖਬਰ ਆਈ ਹੈ। ਮੇਅਰ ਸ. ਸੁਖਦੀਪ ਸਿੰਘ ਤੇਜਾ ਦੇ ਹੁਕਮਾ ਤਹਿਤ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਦੀ ਤਿਆਰੀ ਕੱਸ ਲਈ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੀਆਂ ਖਬਰਾਂ ਆਮ ਹੀ ਸੁਣਨ ਨੂੰ ਮਿਲਦੀਆਂ ਹਨ ਅਤੇ ਇਹ ਇੱਕ ਬਹੁਤ ਭਿਆਨਕ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੇ ਵੱਢਣ ਨਾਲ ਕਈ ਲੋਕਾਂ ਦੀ ਜਾਨ ਤੱਕ ਵੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਬਟਾਲਾ ਨੇ ਇਹ ਫੈਸਲਾ ਕੀਤਾ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤੇ ਫੜ੍ਹ ਕੇ ਉਨ੍ਹਾਂ ਦੀ ਨਸਬੰਦੀ ਕਰਨ ਦੀ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਗਏ ਹਨ ਅਤੇ ਮਾਹਿਰਾਂ ਦੀ ਟੀਮ ਵੱਲੋਂ ਜਲਦੀ ਹੀ ਇਸ ਪ੍ਰੋਜੈਕਟ ਉੱਪਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਨਗਰ ਨਿਗਮ ਬਟਾਲਾ ਵਚਨਬੱਧ ਹੈ ਅਤੇ ਸ਼ਹਿਰ ਵਾਸੀ ਆਪਣੀ ਕਿਸੇ ਮੁਸ਼ਕਲ ਜਾਂ ਮੰਗ ਸਬੰਧੀ ਨਗਰ ਨਿਗਮ ਦਫ਼ਤਰ ਵਿਖੇ ਨਿਰਸੰਕੋਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਵਿਕਾਸ ਦੇ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਉਣਾ ਅਤੇ ਹੋਰ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ।