ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋੋਂ ਔੌਰਤਾਂ ਲਈ ਵੱਡੀ ਪੱਧਰ ‘ਤੇ ਯੋੋਜਨਾਵਾਂ ਦਾ ਆਗਾਜ਼

Sorry, this news is not available in your requested language. Please see here.

ਜਿਲ੍ਹਾ ਪ੍ਰਸ਼ਾਸਨ ਔੋਰਤਾਂ ਦੀ ਭਲਾਈ, ਤਰੱਕੀ ਅਤੇ ਸੁਰੱਖਿਆ ਲਈ ਵਚਨਬੱਧ-ਡਿਪਟੀ ਕਮਿਸ਼ਨਰ
ਤਰਨ ਤਾਰਨ, 08 ਮਾਰਚ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਦੇ ਵੱਡੀ ਗਿਣਤੀ ਦੇ ਵਜ਼ੀਰ ਸਹਿਬਾਨਾਂ ਅਤੇ ਐਮ. ਐਲ. ਏ. ਸਹਿਬਾਨਾਂ ਦੀ ਹਾਜ਼ਰੀ ਵਿੱਚ  ਅੱਜ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌੌਰਾਨ ਰਾਜ ਦੇ ਵੱਖ ਵੱਖ ਜਿਲ੍ਹਿਆਂ ਅਤੇ ਸਬ ਡਵੀਜ਼ਨ ਪੱਧਰ ਤੇ ਵਰਚੁਅਲ ਸਮਾਗਮਾਂ ਰਾਹੀਂ ਲਗਭਗ 70 ਹਜ਼ਾਰ ਔੋਰਤਾਂ ਨੂੰ ਸੰਬੋੋਧਨ ਕੀਤਾ ਅਤੇ ਉਨ੍ਹਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ।
ਇਸ ਸਮਾਗਮ ਵਿੱਚ ਵਰਚੁਅਲ ਤੌੌਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ ਨਿੰਬਾਲੇ ਨੇ ਵਿਸ਼ੇ਼ਸ਼ ਤੌੋਰ ‘ਤੇ ਸਿ਼ਰਕਤ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਨਵ-ਨਿਯੁਕਤ ਅਧਿਆਪਕਾਵਾਂ ਵੀ ਹਾਜ਼ਰ ਸਨ।
ਇਸ ਮੌੌਕੇ ਰਾਜ ਵਾਸੀਆਂ ਨੂੰ ਵਰਚੁਅਲ ਸੰਬੋੋਧਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋੋਈ ਵੀ ਸਮਾਜ ਸਮਰੱਥ ਔੋਰਤਾਂ ਤੋੋਂ ਬਿਨਾ ਤਰੱਕੀ ਨਹੀਂ ਕਰ ਸਕਦਾ ਤੇ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ, ਕਿ ਅਸੀਂ ਔੋਰਤਾਂ ਦੀ ਉਨਤੀ ਤੇ ਤਰੱਕੀ ਅਤੇ ਉਸ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਮਦਦ ਕਰੀਏ ਤਾਂ ਜੋੋ ਉਹ ਸਾਡੇ ਸੁਪਨਿਆਂ ਦੇ ਪੰਜਾਬ ਦੀ ਸਿਰਜਨਾ ਵਿੱਚ ਹਿੱਸੇਦਾਰ ਬਣ ਸਕਣ ।
ਇਸ ਮੌੋਕੇ ਉਨ੍ਹਾਂ ਕੌੌਮਾਂਤਰੀ ਮਹਿਲਾ ਦਿਵਸ ਤੇ 8 ਔੋਰਤ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਵੀ ਕੀਤੀ ਗਈ, ਜਿਸ ਤਹਿਤ ਨਵ-ਨਿਯੁਕਤ ਮਹਿਲਾ ਸਕੂਲ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌੋਂਪਣੇ, ਔੌਰਤਾਂ ਦੀ ਸੁਰੱਖਿਆ ਲਈ ਸਾਂਝ ਸ਼ਕਤੀ ਹੈਲਪ ਡੈਕਸ ਦੀ ਸ਼ੁਰੂਆਤ, ਲਿੰਗਿਕ ਸਮਾਨਤਾ ਤੇ ਜਾਗਰੂਕਤਾ ਸਮੇਤ ਹੋੋਰ ਕਈ ਯੋੋਜਨਾਵਾਂ ਦੀ ਵੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਔੋਰਤਾਂ ਦੀ ਤਰੱਕੀ ਤੇ ਉਨ੍ਹਾਂ ਨੂੰ ਸਮਾਜਿਕ ਬਰਾਬਰਤਾ ਅਤੇ ਅਧਿਕਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਤੇ ਪੰਚਾਇਤਾਂ ਵਿੱਚ 50 ਪ੍ਰਤੀਸ਼ਤ ਰਾਖਵਾਂਕਰਨ ਅਤੇ ਨੌੌਕਰੀਆਂ ਵਿੱਚ ਔੌਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਕੀਤਾ ਗਿਆ ਹੈ।
ਇਸ ਮੌੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਔੋਰਤਾਂ ਦੀ ਭਲਾਈ, ਤਰੱਕੀ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸ ਤੋਂ ਪਹਿਲਾ ਅੱਜ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ਼੍ਹੇ ਦੀਆਂ ਧੀਆਂ ਨੂੰ ਸਮਰਪਿਤ “ਪਿੰਕ ਕੋਰੀਡੋਰ” ਦਾ ਰਸਮੀਂ ਉਦਘਾਟਨ ਕੀਤਾ ਗਿਆ।