ਅੱਜ 70 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 38 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ  : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਕੋਵਿਡ ਦੇ 03 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 17 ਜੂਨ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67958 ਮਿਲੇ ਹਨ ਜਿਨ੍ਹਾਂ ਵਿੱਚੋਂ 66295 ਮਰੀਜ਼ ਠੀਕ ਹੋ ਗਏ ਅਤੇ 627 ਕੇਸ  ਐਕਟੀਵ ਹਨ । ਜਦਕਿ 1036 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 70 ਮਰੀਜ਼ ਠੀਕ ਹੋਏ ਹਨ ਅਤੇ 38 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 03 ਮਰੀਜ਼ਾਂ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ,  ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ,  ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ਸ਼ਾਮਲ ਹਨ।